ਬਰਨਾਲਾ 'ਚ 1 ਅਤੇ ਸੰਗਰੂਰ 'ਚ 2 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By  Shanker Badra May 27th 2020 02:35 PM

ਬਰਨਾਲਾ 'ਚ 1 ਅਤੇ ਸੰਗਰੂਰ 'ਚ 2 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਬਰਨਾਲਾ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਇਕ ਹੋਰ ਮਰੀਜ਼ ਦੀ ਪੁਸ਼ਟੀ ਹੋਈ ਹੈ। ਇਸ ਦੌਰਾਨ ਕੁਝ ਦਿਨ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਤੋਂ ਮਹਿਲ ਕਲਾਂ ਆਏ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਰੋਨਾ ਰੈਪਿਡ ਰਿਸਪਾਂਸ ਟੀਮ ਮਹਿਲ ਕਲਾਂ ਦੇ ਨੋਡਲ ਅਫ਼ਸਰ ਡਾ: ਸਿਮਰਨਜੀਤ ਸਿੰਘ ਨੇ ਦੱਸਿਆ ਕਿ 25 ਮਈ ਨੂੰ ਤਿੰਨ ਵਿਅਕਤੀ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਮਹਿਲ ਕਲਾਂ ਆਏ ਸਨ, ਜਿਨ੍ਹਾਂ ਨੂੰ ਕਮਿਊਨਿਟੀ ਹੈੱਲਥ ਸੈਂਟਰ ਮਹਿਲ ਕਲਾਂ ਵਿਖੇ ਬਣੇ ਆਈਸੋਲੇਸ਼ਨ ਸੈਂਟਰ ਵਿਚ ਰੱਖਿਆ ਹੋਇਆ ਸੀ।

ਉਨ੍ਹਾਂ ਕਿਹਾ ਕਿ ਤਿੰਨਾਂ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ ਪਰ ਬਰਨਾਲਾ ਦੇ ਪਿੰਡ ਕੁੱਬੇ ਨਾਲ ਸਬੰਧਿਤ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਸ ਵਿਅਕਤੀ ਨੂੰ ਇਲਾਜ ਲਈ ਬਰਨਾਲਾ ਰੈਫਰ ਕੀਤਾ ਗਿਆ ਹੈ ਜਦਕਿ ਦੋ ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਪਿੰਡ ਅੰਦਰ ਬਣੇ ਕੁਆਰੰਟਾਈਨ ਸੈਂਟਰ 'ਚ ਰੱਖਿਆ ਗਿਆ ਹੈ।

ਇਸ ਦੇ ਇਲਾਵਾ ਸੰਗਰੂਰ ਜ਼ਿਲ੍ਹੇ 'ਚ ਵੀ 2 ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਹ ਦੋਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਬਲਾਕ ਮੂਣਕ ਨਾਲ ਸਬੰਧ ਰਖਦੇ ਹਨ।  ਮਿਲੀ ਜਾਣਕਾਰੀ ਮੁਤਾਬਕ ਮੂਣਕ ਹਸਪਤਾਲ ਦੇ ਨੇੜੇ ਰਹਿਣ ਵਾਲੇ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿਅਕਤੀਆਂ ਨੂੰ ਸੈਂਪਲ ਲੈਣ ਤੋਂ ਬਾਅਦ ਹੋਮ ਕੁਆਰੰਟਾਈਨ ਵਿਚ ਰਖਿਆ ਗਿਆ ਸੀ।

-PTCNews

Related Post