ਪੂਰੀ ਦੁਨੀਆ 'ਚ ਇੱਕ ਕਰੋੜ ਤੋਂ ਵੱਧ ਹੋਏ ਕੋਰੋਨਾ ਵਾਇਰਸ ਦੇ ਕੁੱਲ ਮਰੀਜ਼, 5 ਲੱਖ ਤੋਂ ਵੱਧ ਮੌਤਾਂ

By  Shanker Badra June 29th 2020 01:10 PM

ਪੂਰੀ ਦੁਨੀਆ 'ਚ ਇੱਕ ਕਰੋੜ ਤੋਂ ਵੱਧ ਹੋਏ ਕੋਰੋਨਾ ਵਾਇਰਸ ਦੇ ਕੁੱਲ ਮਰੀਜ਼, 5 ਲੱਖ ਤੋਂ ਵੱਧ ਮੌਤਾਂ:ਅਮਰੀਕਾ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ।

ਅਮਰੀਕਾ, ਬ੍ਰਾਜ਼ੀਲ ,ਭਾਰਤ ਵਿੱਚ ਕੋਰੋਨਾ ਵਾਇਰਸ ਦੀ ਗੰਭੀਰ ਸਥਿਤੀ ਦੇ ਕਾਰਨ ਦੁਨੀਆ ਭਰ ਵਿੱਚ ਲਾਗ ਦੇ ਕੁਲ ਕੇਸਾਂ ਦੀ ਗਿਣਤੀ ਇੱਕ ਕਰੋੜ ਤੋਂ ਵੱਧ ਹੋ ਗਈ ਹੈ। ਐਤਵਾਰ ਨੂੰ ਵੀ ਸੰਕਰਮਣ ਦੇ 1 ਲੱਖ 65 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 3400 ਲੋਕਾਂ ਦੀ ਵੀ ਲਾਗ ਕਾਰਨ ਮੌਤ ਹੋ ਗਈ ਹੈ ਅਤੇ ਕੁੱਲ ਮੌਤਾਂ ਦਾ ਅੰਕੜਾ 5 ਲੱਖ ਤੋਂ ਵੱਧ ਹੋ ਗਿਆ ਹੈ।

Coronavirus global cases cross 1 crore-mark; almost 5 lakh dead   ਪੂਰੀ ਦੁਨੀਆ 'ਚ ਇੱਕ ਕਰੋੜ ਤੋਂ ਵੱਧ ਹੋਏ ਕੋਰੋਨਾ ਵਾਇਰਸ ਦੇ ਕੁੱਲ ਮਰੀਜ਼, 5 ਲੱਖ ਤੋਂ ਵੱਧ ਮੌਤਾਂ

ਵਰਲਡਮੀਟਰ ਅਨੁਸਾਰ ,ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 10,250,971 ਯਾਨੀ ਇੱਕ ਕਰੋੜ ਤੋਂ ਉੱਪਰ ਪਹੁੰਚ ਗਈ ਹੈ ਅਤੇ ਹੁਣ ਤੱਕ ਇਸ ਨਾਲ 504,520 ਲੋਕਾਂ ਦੀ ਮੌਤ ਯਾਨੀ 5 ਲੱਖ ਤੋਂ ਵੱਧ ਮੌਤਾਂ ਹੋਈਆਂ ਹਨ। ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਤੇ ਭਾਰਤ ਚੌਥੇ ਸਥਾਨ 'ਤੇ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 19,459 ਨਵੇਂ ਕੇਸ ਸਾਹਮਣੇ ਆਏ ਹਨ ਅਤੇ 380 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਭਰ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 5,48,318 ਹੋ ਗਈ ਹੈ, ਕੋਰੋਨਾ ਵਾਇਰਸ ਕਾਰਨ ਹੁਣ ਤਕ ਕੁੱਲ 16,475 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਮਰੀਜ਼ਾਂ 'ਚੋਂ 3,21,723 ਮਰੀਜ਼ ਠੀਕ ਹੋ ਕੇ ਹਸਪਤਾਲਾਂ ਤੋਂ ਡਿਸਚਾਰਜ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਵਾਇਰਸ ਦੇ ਫਿਲਹਾਲ 2,10,120 ਐਕਟਿਵ ਕੇਸ ਹਨ।

-PTCNews

Related Post