Haryana ਵਿਚ ਵੀ ਕੋਰੋਨਾ ਵਾਇਰਸ ਨੂੰ ਐਲਾਨਿਆ 'ਮਹਾਮਾਰੀ,ਅਜਿਹਾ ਕਰਨ ਵਾਲਾ ਦੇਸ਼ ਦਾ ਇਹ ਪਹਿਲਾ ਸੂਬਾ ਬਣਿਆ

By  Shanker Badra March 12th 2020 12:42 PM

Haryana ਵਿਚ ਵੀ ਕੋਰੋਨਾ ਵਾਇਰਸ ਨੂੰ ਐਲਾਨਿਆ 'ਮਹਾਮਾਰੀ,ਅਜਿਹਾ ਕਰਨ ਵਾਲਾ ਦੇਸ਼ ਦਾ ਇਹ ਪਹਿਲਾ ਸੂਬਾ ਬਣਿਆ:ਹਰਿਆਣਾ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਦੁਨੀਆਂ 'ਚ ਡਰ ਦਾ ਮਾਹੌਲ ਹੈ। ਕੋਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਹਰਿਆਣਾ ਨੇ ਇਸ ਨੂੰ ਮਹਾਂਮਾਰੀ ਘੋਸ਼ਣਾ ਕਰ ਦਿੱਤਾ ਹੈ।

ਸਿਹਤ ਮੰਤਰੀ ਅਨਿਲ ਵਿਜ ਨੇ ਖ਼ੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਅਨਿਲ ਵਿਜ ਨੇ ਟਵੀਟ ਕੀਤਾ ਕਿ ਹਰਿਆਣੇ ਵਿਚ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ।

ਇਹ ਨੋਟ ਕਰਨ ਵਾਲੀ ਗੱਲ ਹੈ ਕਿ ਭਾਰਤ ਵਿਚ ਹੁਣ ਤੱਕ ਇਸ ਵਾਇਰਸ ਦੇ 62 ਮਾਮਲੇ ਸਾਹਮਣੇ ਆ ਚੁੱਕੇ ਹਨ, ਇਸੇ ਖਤਰੇ ਨੂੰ ਵੇਖਦੇ ਹੋਏ ਹਰਿਆਣਾ ਨੇ ਕੋਰੋਨਾ ਵਾਇਰਸ ਨੂੰ ਇੱਕ ਮਹਾਂਮਾਰੀ ਐਲਾਨਿਆ ਹੈ। ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ,ਜਿਸ ਨੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨਿਆ ਹੈ।ਹਾਲਾਂਕਿ ਅਜੇ ਤੱਕ ਹਰਿਆਣੇ ਵਿਚ ਕੋਰੋਨਾ ਵਾਇਰਸ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਨਹੀਂ ਆਏ ਪਰ ਸਰਕਾਰ ਇਸ ਵਾਇਰਸ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ।

-PTCNews

Related Post