ਭਾਰਤ 'ਚ ਕਰੋਨਾਵਾਇਰਸ ਨੇ ਦਿੱਤੀ ਦਸਤਕ, ਅੰਮ੍ਰਿਤਸਰ 'ਚ ਮਿਲਿਆ ਤੀਸਰਾ ਸ਼ੱਕੀ ਮਰੀਜ਼

By  Jashan A February 6th 2020 05:52 PM

ਅੰਮ੍ਰਿਤਸਰ: ਚੀਨ 'ਚ ਵੱਡੇ ਪੱਧਰ 'ਤੇ ਤਬਾਹੀ ਮਚਾਉਣ ਤੋਂ ਬਾਅਦ ਕਰੋਨਾਵਾਇਰਸ ਨੇ ਭਾਰਤ 'ਚ ਦਸਤਕ ਦੇ ਦਿੱਤੀ ਹੈ। ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਕਰੋਨਾਵਾਇਰਸ ਦੇ ਸ਼ੱਕੀ ਮਰੀਜ਼ ਮਿਲ ਰਹੇ ਹਨ। ਇਸ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਪਟਿਆਲਾ, ਮੋਹਾਲੀ ਅਤੇ ਕੋਟਕਪੂਰਾ 'ਚ ਕਰੋਨਾਵਾਇਰਸ ਦੇ ਸ਼ੱਕੀ ਮਰੀਜ਼ ਮਿਲੇ ਹਨ।

Amritsar Coronavirus ਅੱਜ ਫਿਰ ਤੋਂ ਅਮ੍ਰਿਤਸਰ 'ਚ ਕਰੋਨਾਵਾਇਰਸ ਦਾ ਤੀਸਰਾ ਸ਼ੱਕੀ ਕੇਸ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਟਡ ਵਾਰਡ 'ਚ ਰੱਖਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਵੀ ਕਰੋਨਾਵਾਇਰਸ ਦੇ 2 ਸ਼ੱਕੀ ਮਰੀਜ਼ ਪਾਏ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਸ਼ੱਕੀ ਮਰੀਜ਼ ਔਰਤਾਂ ਹਨ, ਜੋ ਕੁਝ ਦਿਨ ਪਹਿਲਾਂ ਨਿਊਜ਼ੀਲੈਂਡ ਤੋਂ ਭਾਰਤ ਵਾਪਸ ਆਈਆਂ ਹਨ। ਇਹਨਾਂ ਔਰਤਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਸਪੈਸ਼ਲ ਵਾਰਡ ‘ਚ ਰੱਖਿਆ ਗਿਆ ਹੈ।

ਹੋਰ ਪੜ੍ਹੋ: ਵਿਆਹ ਸਮਾਗਮ 'ਤੇ ਜਾ ਰਹੇ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ

ਤਿੰਨਾਂ ਮਰੀਜ਼ਾਂ ਦੇ ਸੈਂਪਲ ਲੈ ਕੇ ਪੁਣੇ ਲੈਬ ‘ਚ ਭੇਜੇ ਗਏ ਹਨ। ਦੋ ਦਿਨ ‘ਚ ਰਿਪੋਰਟ ਆਉਣ ਤੋਂ ਬਾਅਦ ਇਹ ਸਾਫ਼ ਹੋ ਜਾਵੇਗਾ ਕਿ ਇਹ ਵਾਇਰਸ ਨਾਲ ਪੀੜਤ ਹੈ ਜਾਂ ਨਹੀਂ। ਫਿਲਹਾਲ ਤਿੰਨਾਂ ਸ਼ੱਕੀ ਮਰੀਜਾਂ ਦੀ ਹਾਲਤ ਸਥਿਰ ਬਣੀ ਹੋਈ ਹੈ।

Amritsar Coronavirus ਸਿਹਤ ਵਿਭਾਗ ਵੀ ਹਰਕਤ 'ਚ ਆ ਗਿਆ ਹੈ ਤੇ ਅੰਮ੍ਰਿਤਸਰ ਦੇ ਹਵਾਈ ਅੱਡੇ ਅਤੇ ਅਟਾਰੀ ਵਾਘਾ ਸਰਹੱਦ 'ਤੇ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਉਧਰ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪਿਲ ਕੀਤੀ ਕਿ ਇਸ ਖਤਰਨਾਕ ਬਿਮਾਰੀ ਦੇ ਲੱਛਣ ਦਿਖਾਈ ਦੇਣ ਤੇ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।

Amritsar Coronavirus ਜ਼ਿਕਰਯੋਗ ਹੈ ਕਿ ਚੀਨ ‘ਚ ਫੈਲੇ ਇਸ ਵਾਇਰਸ ਨੇ ਚੀਨ ‘ਚ ਤਹਿਲਕਾ ਮਚਾਇਆ ਹੋਇਆ ਹੈ, ਜਿਸ ਕਾਰਨ ਹੁਣ ਤੱਕ ਸੈਕੜੇ ਮੌਤਾਂ ਹੋ ਚੁੱਕੀਆਂ ਹਨ।ਕੋਰੋਨਾ ਵਾਇਰਸ ਦੀ ਸ਼ੁਰੂਆਤ ਦਸੰਬਰ ਵਿੱਚ ਵੁਹਾਨ ਸ਼ਹਿਰ ਵਿੱਚ ਹੋਈ ਸੀ ਅਤੇ ਉਦੋਂ ਤੋਂ ਇਹ ਦੁਨੀਆ ਦੇ ਕਈ ਦੇਸ਼ਾਂ ਅਤੇ ਸ਼ਹਿਰਾਂ ਵਿੱਚ ਫੈਲ ਗਿਆ ਹੈ।

-PTC News

 

Related Post