ਪੱਛਮੀ ਬੰਗਾਲ ਵਿਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ,44 ਸਾਲਾ ਔਰਤ ਨੇ ਤੋੜਿਆ ਦਮ

By  Shanker Badra March 30th 2020 12:14 PM

ਪੱਛਮੀ ਬੰਗਾਲ ਵਿਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ,44 ਸਾਲਾ ਔਰਤ ਨੇ ਤੋੜਿਆ ਦਮ:ਨਵੀਂ ਦਿੱਲੀ: ਪੱਛਮੀ ਬੰਗਾਲ 'ਚ ਅੱਜ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਉੱਤਰ ਬੰਗਾਲ ਮੈਡੀਕਲ ਕਾਲਜ ਵਿੱਚ 44 ਸਾਲਾ ਔਰਤ ਨੇ ਅੱਜ ਦਮ ਤੋੜ ਦਿੱਤਾ ਹੈ। ਇਸ ਮਹਿਲਾ ਨੂੰ ਕੋਰੋਨਾ ਦੀ ਲਾਗ ਦੇ ਬਾਅਦ 26 ਮਾਰਚ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਕੋਲਕਾਤਾ ਵਿਚ 23 ਮਾਰਚ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਸੀ।

ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਮ੍ਰਿਤਕ ਵਿਅਕਤੀ ਦੀ ਉਮਰ 57 ਸਾਲ ਸੀ। ਉਹ ਉੱਤਰੀ 24 ਪਰਗਾਨਸ ਜ਼ਿਲ੍ਹੇ ਦੇ ਦਮਦਮ ਦਾ ਵਸਨੀਕ ਸੀ। ਇੱਕ ਨਿੱਜੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਸੀ। ਉਸਨੂੰ 16 ਫਰਵਰੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਵੈਂਟੀਲੇਟਰ ਉੱਤੇ ਸੀ। ਹਾਲਾਂਕਿ ਉਹ ਵਿਦੇਸ਼ ਨਹੀਂ ਗਿਆ ਸੀ, ਫਿਰ ਵੀ ਉਸਨੇ ਫਰਵਰੀ ਵਿਚ ਛੱਤੀਸਗੜ ਦੇ ਬਿਲਾਸਪੁਰ ਦਾ ਦੌਰਾ ਕੀਤਾ ਸੀ।

ਦੱਸ ਦੇਈਏ ਕਿ ਸਿਹਤ ਮੰਤਰਾਲੇ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ (COVID-19) ਨਾਲ ਹੁਣ ਤੱਕ 29 ਲੋਕਾਂ ਦੀ ਮੌਤ ਹੋ ਗਈ ਹੈ, ਉੱਥੇ ਹੀ ਹੁਣ ਤੱਕ 1,071 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 942 ਲੋਕਾਂ ਦਾ ਇਲਾਜ ਜਾਰੀ ਹੈ ਅਤੇ 100 ਮਰੀਜ਼ ਠੀਕ ਹੋ ਗਏ ਹਨ। ਦੇਸ਼ ਵਿਚ ਸਭ ਤੋਂ ਵੱਧ ਮਾਮਲੇ ਕੇਰਲ ਅਤੇ ਮਹਾਰਾਸ਼ਟਰ 'ਚ ਆਏ ਹਨ।

-PTCNews

Related Post