ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਲੋਕਾਂ ਨੂੰ ਕੀਤੀ ਇਹ ਅਪੀਲ

By  Jashan A March 16th 2020 01:49 PM

ਚੰਡੀਗੜ੍ਹ: ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ 'ਚ ਸਰਕਾਰੀ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦੀ ਰਿਟਾਇਰਮੈਂਟ 'ਤੇ 30 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਚ ਸੈਨੀਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਸਰਕਾਰ ਵਲੋਂ ਲੋਕਾਂ ਨੂੰ ਵੱਡੇ ਇਕੱਠ ਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਜੇਕਰ ਕਿਸੇ ਨੂੰ ਖੰਘ, ਬੁਖਾਰ ਦੀ ਸ਼ਿਕਾਇਤ ਆਉਂਦੀ ਹੈ ਤਾਂ ਹੈਲਪਲਾਈਨ ਨੰਬਰ 104 'ਤੇ ਫੋਨ ਕਰਨ ਲਈ ਕਿਹਾ ਗਿਆ ਹੈ। ਵਿਆਹ-ਸਾਦੀਆਂ 'ਚ 50 ਲੋਕਾਂ ਦਾ ਇਕੱਠ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਹੋਰ ਪੜ੍ਹੋ: ਪੰਜਾਬੀ ਢੋਲ 'ਤੇ ਥਿਰਕੇ ਟੀਵੀ ਸਿਤਾਰਿਆਂ ਦੇ ਪੈਰ ਤੇ ਪਾਇਆ ਰੱਜ ਕੇ ਭੰਗੜਾ ,ਦੇਖੋ ਵੀਡੀਓ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਅਹਿਤਿਆਤ ਵਜੋਂ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਦੇ ਕੁੱਲ 169,610 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 6,518 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇ ਗੱਲ ਭਾਰਤ ਦੀ ਕੀਤੀ ਜਾਵੇ ਤਾਂ ਹੁਣ ਤੱਕ ‘ਚ 114 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTC News

Related Post