ਭਾਰਤ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ 'ਚ 1.15 ਲੱਖ ਨਵੇਂ ਮਾਮਲੇ ਆਏ ਸਾਹਮਣੇ 

By  Shanker Badra April 7th 2021 01:14 PM

ਨਵੀਂ ਦਿੱਲੀ : ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਮਿਲੇ ਕੋਰੋਨਾ ਸੰਕਰਮਣ ਦੇ ਸਾਰੇ ਰਿਕਾਰਡ ਟੁੱਟ ਗਏ ਸਨ। ਭਾਰਤ ਵਿਚ ਇਕ ਦਿਨ 'ਚ ਕੋਰੋਨਾ ਦੇ ਇਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਮੁੜ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ , ਕੈਪਟਨ ਸਰਕਾਰ ਨੇ ਲਾਇਆ ਇੱਕ ਹੋਰ ਨਵਾਂ ਟੈਕਸ

Coronavirus India : 1.15 Lakh Daily Covid Cases In India, Biggest Rise So Far ਭਾਰਤ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ 'ਚ 1.15 ਲੱਖ ਨਵੇਂ ਮਾਮਲੇ ਆਏ ਸਾਹਮਣੇ

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 1,15,736 ਨਵੇਂ ਕੇਸ ਸਾਹਮਣੇ ਆਏ ਹਨ। ਇਕ ਦਿਨ 'ਚ ਇਸ ਮਹਾਂਮਾਰੀ ਕਾਰਨ 630 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਇਨਫੈਕਸ਼ਨ ਤੋਂ ਮੁਕਤ ਹੋ ਹਸਪਤਾਲ ਤੋਂ ਕੁੱਲ 59,856 ਲੋਕ ਡਿਸਚਾਰਜ ਹੋ ਗਏ।

Coronavirus India : 1.15 Lakh Daily Covid Cases In India, Biggest Rise So Far ਭਾਰਤ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ 'ਚ 1.15 ਲੱਖ ਨਵੇਂ ਮਾਮਲੇ ਆਏ ਸਾਹਮਣੇ

ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਦੇਸ਼ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ 1,28,01,785 ਹੋ ਗਈ ਹੈ ਅਤੇ 1,66,177 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਸੇ ਸਮੇਂ ਕੁੱਲ ਰਿਕਵਰੀ 1,17,92,135 ਹੋ ਗਈ ਹੈ। ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜੀਆਂ ਅਨੁਸਾਰ ਦੇਸ਼ ਵਿਚ ਅਜੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 8,43,473 ਹੈ।

Coronavirus India : 1.15 Lakh Daily Covid Cases In India, Biggest Rise So Far ਭਾਰਤ 'ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ 'ਚ 1.15 ਲੱਖ ਨਵੇਂ ਮਾਮਲੇ ਆਏ ਸਾਹਮਣੇ

ਪੜ੍ਹੋ ਹੋਰ ਖ਼ਬਰਾਂ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ  

ਉਥੇ ਹੀ 16 ਜਨਵਰੀ ਤੋਂ ਸ਼ੁਰੂ ਕੀਤੇ ਗਏ ਕੋਵਿਡ-19 ਵੈਕਸੀਨੇਸ਼ਨ ਅਭਿਆਨ ਦੇ ਤਹਿਤ ਦੇਸ਼ ਵਿਚ ਕੁੱਲ 8,70,77,474 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਜਾ ਚੁੱਕੀ ਹੈ। ਭਾਰਤੀ ਮੈਡੀਕਲ ਰਿਸਰਚ ਪਰੀਸ਼ਦ (ICMR) ਅਨੁਸਾਰ ਭਾਰਤ ਵਿਚ ਮੰਗਲਵਾਰ ਤੱਕ ਕੋਰੋਨਾ ਵਾਇਰਸ ਲਈ ਕੁੱਲ 25,14,39,598 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 12,08,329 ਸੈਂਪਲ ਕੱਲ ਟੈਸਟ ਕੀਤੇ ਗਏ।

-PTCNews

Related Post