ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 671 ਮੌਤਾਂ

By  Shanker Badra July 18th 2020 12:09 PM -- Updated: July 18th 2020 12:10 PM

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 671 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 10 ਲੱਖ 38 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 26 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 6 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 34,884 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 671 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 10,38,716 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 26,273 ਤੱਕ ਪਹੁੰਚ ਗਿਆ ਹੈ। [caption id="attachment_418749" align="aligncenter" width="300"]
Coronavirus India : 34,884 New Cases, 671 Deaths In 24 Hours[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 6,53,750 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3,58,692 ਸਰਗਰਮ ਮਾਮਲੇ ਹਨ। [caption id="attachment_418750" align="aligncenter" width="300"]
Coronavirus India : 34,884 New Cases, 671 Deaths In 24 Hours[/caption] ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਪਿਛਲੇ 24 ਘੰਟਿਆਂ ਵਿੱਚ 8,308 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿੱਚ ਪੀੜਤਾਂ ਦਾ ਕੁੱਲ ਅੰਕੜਾ 2,92,589 'ਤੇ ਪਹੁੰਚ ਗਿਆ ਹੈ, ਜਦਕਿ 258 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਇੱਥੇ ਮ੍ਰਿਤਕਾਂ ਦੀ ਗਿਣਤੀ 11,452 ਹੋ ਗਈ ਹੈ। [caption id="attachment_418748" align="aligncenter" width="300"] ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 671 ਮੌਤਾਂ[/caption] ਜੇਕਰ ਇੱਥੇ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵਿੱਚ ਵੀ ਵਾਧਾ ਹੋਇਆ ਹੈ। 17 ਜੁਲਾਈ ਨੂੰ ਦੇਸ਼ ਵਿੱਚ 3 ਲੱਖ 61 ਹਜ਼ਾਰ 024 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਮਾਮਲੇ ਵਿੱਚ ICMR ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ 1 ਕਰੋੜ 34 ਲੱਖ 33 ਹਜ਼ਾਰ 742 ਟੈਸਟ ਕੀਤੇ ਜਾ ਚੁੱਕੇ ਹਨ। -PTCNews

Related Post