ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 37 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 587 ਮੌਤਾਂ

By  Shanker Badra July 21st 2020 12:37 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 37 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 587 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 11 ਲੱਖ 55 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ 28 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 7 ਲੱਖ 24 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 37 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 587 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 37,148 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 587 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 11,55,191 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 28,084 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 37 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 587 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 7,24,578 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 4,02,529 ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 3,18,695 ਤੱਕ ਪੁੱਜ ਗਿਆ ਹੈ ਅਤੇ ਹੁਣ ਤੱਕ 11,854 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 1,75,027 ਮਰੀਜ਼ ਠੀਕ ਵੀ ਹੋਏ ਹਨ ਅਤੇ 1,31,334 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਤਾਮਿਲਨਾਡੂ, ਦਿੱਲੀ ਅਤੇ ਹੋਰ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਮਰੀਜ਼ ਵੱਧ ਰਹੇ ਹਨ।

-PTCNews

Related Post