ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 47 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ,654 ਮੌਤਾਂ

By  Shanker Badra July 28th 2020 10:48 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 47 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ,654 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 14 ਲੱਖ 83 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 33 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 9 ਲੱਖ 52 ਹਜ਼ਾਰ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 47 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ,654 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 47,704 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 654 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 14,83,157 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 33,425 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 47 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ,654 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 9,52,744 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 4,96,988 ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 47 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ,654 ਮੌਤਾਂ

ਦੱਸ ਦੇਈਏ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਵਿਚ ਇਕ ਦਿਨ ਵਿਚ 5 ਲੱਖ ਤੋਂ ਵਧੇਰੇ ਲੋਕਾਂ ਦੇ ਕੋਵਿਡ19 ਦੇ ਟੈਸਟ ਲਏ ਗਏ। ਇਸ ਤਰ੍ਹਾਂ ਪਿਛਲੇ ਦੋ ਦਿਨਾਂ ਵਿਚ ਕੋਵਿਡ19 ਦੇ 10 ਲੱਖ ਤੋਂ ਉੱਪਰ ਟੈੱਸਟ ਕੀਤੇ ਗਏ ਹਨ। ਭਾਰਤ ਵਿਚ 26 ਜੁਲਾਈ ਨੂੰ ਕੋਵਿਡ19 ਦੇ 5 ਲੱਖ 15 ਹਜ਼ਾਰ ਨਮੂਨੇ ਲਏ ਗਏ ਤੇ 27 ਜੁਲਾਈ ਨੂੰ 5 ਲੱਖ 28 ਹਜ਼ਾਰ ਨਮੂਨੇ ਜਾਂਚ ਦੌਰਾਨ ਲਏ ਗਏ ਹਨ।

-PTCNews

Related Post