ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 708 ਮੌਤਾਂ

By  Shanker Badra July 27th 2020 11:28 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 708 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 14 ਲੱਖ ਦੇ ਪਾਰ ਹੋ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 32 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 9 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_420622" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 708 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 49,931 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 708 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 14,35,453 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 32,771 ਤੱਕ ਪਹੁੰਚ ਗਿਆ ਹੈ। [caption id="attachment_420623" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 708 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ  9,17,568 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 4,85,114 ਹੋ ਗਈ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਦਿੱਲੀ ਅਤੇ ਹੋਰ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਮਰੀਜ਼ ਵੱਧ ਰਹੇ ਹਨ। [caption id="attachment_420622" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 708 ਮੌਤਾਂ[/caption] ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 3,75,799 ਤੱਕ ਪੁੱਜ ਗਿਆ ਹੈ ਅਤੇ ਹੁਣ ਤੱਕ 13,656 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 2,13,238 ਮਰੀਜ਼ ਠੀਕ ਵੀ ਹੋਏ ਹਨ ਅਤੇ 148905 ਸਰਗਰਮ ਮਾਮਲੇ ਹਨ। ਤਾਮਿਲਨਾਡੂ 'ਚ ਇਸ ਵੇਲੇ 2,13,723 ਲੱਖ ਮਾਮਲੇ ਹਨ। ਦਿੱਲੀ 1,30,606 ਲੱਖ ਮਾਮਲਿਆਂ ਦੇ ਨਾਲ ਤੀਜੇ ਨੰਬਰ 'ਤੇ ਹੈ। -PTCNews

Related Post