ਭਾਰਤ 'ਚ ਇੱਕ ਦਿਨ 'ਚ ਪਹਿਲੀ ਵਾਰ 1000 ਤੋਂ ਵੱਧ ਮੌਤਾਂ ,62 ਹਜ਼ਾਰ ਤੋਂ ਵੱਧ ਨਵੇਂ ਕੇਸਾਂ ਦੀ ਪੁਸ਼ਟੀ

By  Shanker Badra August 10th 2020 12:02 PM

ਭਾਰਤ 'ਚ ਇੱਕ ਦਿਨ 'ਚ ਪਹਿਲੀ ਵਾਰ 1000 ਤੋਂ ਵੱਧ ਮੌਤਾਂ ,62 ਹਜ਼ਾਰ ਤੋਂ ਵੱਧ ਨਵੇਂ ਕੇਸਾਂ ਦੀ ਪੁਸ਼ਟੀ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 22 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 44 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 15 ਲੱਖ 35 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਪਹਿਲੀ ਵਾਰ 1000 ਤੋਂ ਵੱਧ ਮੌਤਾਂ ,62 ਹਜ਼ਾਰ ਤੋਂ ਵੱਧ ਨਵੇਂ ਕੇਸਾਂ ਦੀ ਪੁਸ਼ਟੀ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ 62,064 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ ਹੁਣ ਤੱਕ ਸਭ ਤੋਂ ਵੱਧ ਰਿਕਾਰਡ ਤੋੜ 1,007 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 22,15,075 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 44,386 ਤੱਕ ਪਹੁੰਚ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 15,35,744 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 6,34,945 ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਪਹਿਲੀ ਵਾਰ 1000 ਤੋਂ ਵੱਧ ਮੌਤਾਂ ,62 ਹਜ਼ਾਰ ਤੋਂ ਵੱਧ ਨਵੇਂ ਕੇਸਾਂ ਦੀ ਪੁਸ਼ਟੀ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਸਰਗਰਮ ਮਾਮਲੇ ਵੱਧ ਕੇ 62 ਵੱਧ ਕੇ 10,729 ਹੋ ਗਏ ਹਨ। ਉੱਥੇ ਹੀ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 4111 ਹੋ ਗਈ ਅਤੇ ਹੁਣ ਤੱਕ 1,30,587 ਮਰੀਜ਼ ਰੋਗ ਮੁਕਤ ਹੋਏ ਹਨ।

-PTCNews

Related Post