Breaking News: ਚੰਡੀਗੜ੍ਹ 'ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾ ਪੌਜ਼ਿਟਿਵ ਕੇਸ,ਇੰਗਲੈਂਡ ਤੋਂ ਪਰਤੀ ਸੀ 23 ਸਾਲਾ ਲੜਕੀ

By  Shanker Badra March 19th 2020 09:01 AM

Breaking News:ਚੰਡੀਗੜ੍ਹ 'ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾ ਪੌਜ਼ਿਟਿਵ ਕੇਸ,ਇੰਗਲੈਂਡ ਤੋਂ ਪਰਤੀ ਸੀ 23 ਸਾਲਾ ਲੜਕੀ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਚੰਡੀਗੜ੍ਹ 'ਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਪੌਜ਼ਿਟਿਵ ਮਾਮਲਾ ਸਾਹਮਣੇ ਆਇਆ ਹੈ।

ਸਿਹਤ ਵਿਭਾਗ ਮੁਤਾਬਕ ਚੰਡੀਗਡ੍ਹ ਦੀ ਰਹਿਣ ਵਾਲੀ 30 ਸਾਲਾ ਔਰਤ 'ਚ ਵਾਇਰਸ ਦੀ ਪੁਸ਼ਟੀ ਹੋਈ ਹੈ। ਉਹ ਐਤਵਾਰ ਨੂੰ ਇੰਗਲੈਂਡ ਤੋਂ ਪਰਤੀ ਸੀ। ਉਸ ਨੂੰ ਸੈਕਟਰ -32 ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।ਪੀਜੀਆਈ ਵਿਚ ਉਸ ਦੀ ਕੋਰੋਨਾਵਾਇਰਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 219,237 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 8,967 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 169 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚਕੋਰੋਨਾ ਵਾਇਰਸ ਦੇ ਕੁੱਲ 35,713 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 2,978 ਹੋ ਗਈ ਹੈ।

-PTCNews

Related Post