Coronavirus India: PM ਨਰਿੰਦਰ ਮੋਦੀ ਅੱਜ COVID-19 ਨਾਲ ਜੁੜੇ ਮੁੱਦਿਆਂ 'ਤੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ

By  Shanker Badra March 19th 2020 12:36 PM

Coronavirus India: PM ਨਰਿੰਦਰ ਮੋਦੀ ਅੱਜ COVID-19 ਨਾਲ ਜੁੜੇ ਮੁੱਦਿਆਂ 'ਤੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ:ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਅਤੇ ਉਸ ਨਾਲ ਨਜਿੱਠਣ ਦੇ ਯਤਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਸਮੇਂ ਦੌਰਾਨ ਉਹ ਕੋਵਿਡ -19 ਨਾਲ ਜੁੜੇ ਮੁੱਦਿਆਂ ਅਤੇ ਇਸ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਨਗੇ।

ਇਸ ਸਬੰਧੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਮਾਰਚ 2020 ਨੂੰ ਸ਼ਾਮ ਅੱਠ ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਜਿਸ 'ਚ ਉਹ ਕੋਵਿਡ-19 ਨਾਲ ਸਬੰਧਿਤ ਮੁੱਦਿਆਂ ਅਤੇ ਉਸ ਨਾਲ ਨਜਿੱਠਣ ਦੇ ਯਤਨਾਂ ਬਾਰੇ ਗੱਲ ਕਰਨਗੇ।

ਇਕ ਹੋਰ ਟਵੀਟ 'ਚ ਪੀਐੱਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ 'ਚ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਤੌਰ-ਤਰੀਕਿਆਂ 'ਤੇ ਚਰਚਾ ਕੀਤੀ ਗਈ। ਪੀਐੱਮ ਮੋਦੀ ਨੇ ਕੋਰੋਨਾ ਵਾਇਰਸ ਦੇ ਹਾਲਾਤ ਦੀ ਸਮੀਖਿਆ ਲਈ ਬੈਠਕ ਵੀ ਬੁਲਾਈ ਹੈ।

ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 219,237 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 8,967 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 169 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚ ਕੋਰੋਨਾ ਵਾਇਰਸ ਦੇ ਕੁੱਲ 35,713 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 2,978 ਹੋ ਗਈ ਹੈ।

-PTCNews

Related Post