ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 83,883 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ, 1043 ਮੌਤਾਂ

By  Shanker Badra September 3rd 2020 12:41 PM

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 83,883 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ, 1043 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 38.53 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 67 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 29.70 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_428137" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 83,883 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ, 1043 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 83,883 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1043 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 38,53,407 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 67,376 ਤੱਕ ਪਹੁੰਚ ਗਿਆ ਹੈ। ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 29,70,493 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 8,15,538 ਹੋ ਗਈ ਹੈ। -PTCNews

Related Post