ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942 ਮੌਤਾਂ

By  Shanker Badra August 13th 2020 12:04 PM

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 24 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ47 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 16 ਲੱਖ 95 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 66,999 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 942 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 23,96,638 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 47,033 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 67 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ , 942ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 16,95,982 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ6,53,622 ਹੋ ਗਈ ਹੈ।

-PTCNews

Related Post