ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ

By  Shanker Badra August 28th 2020 11:31 AM

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 33.87 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 61 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 25.83 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_426661" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 77,266 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1057 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 33,87,501 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 61,529 ਤੱਕ ਪਹੁੰਚ ਗਿਆ ਹੈ। [caption id="attachment_426662" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1057 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 25,83,948 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 7,42,023 ਹੋ ਗਈ ਹੈ। -PTCNews

Related Post