ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ

By  Shanker Badra September 15th 2020 11:56 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ

ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 49 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 80 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 38 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1054 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 83,809 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,054 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 49,30,237 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 80,776 ਤੱਕ ਪਹੁੰਚ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 38,59,400 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 9,90,061 ਹੋ ਗਈ ਹੈ।

-PTCNews

Related Post