ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1045 ਮੌਤਾਂ

By  Shanker Badra September 2nd 2020 11:33 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1045 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 37 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 66 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 29 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1045 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 78,357 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1045 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 37,69,524 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 66,333 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 78 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1045 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 29,01,909 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 8,01,282 ਹੋ ਗਈ ਹੈ।

-PTCNews

Related Post