ਭਾਰਤ 'ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ, ਇੱਕ ਦਿਨ 'ਚ 22 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਸਾਹਮਣੇ

By  Shanker Badra July 4th 2020 12:03 PM

ਭਾਰਤ 'ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ, ਇੱਕ ਦਿਨ 'ਚ 22 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਸਾਹਮਣੇ:ਨਵੀਂ ਦਿੱਲੀ : ਦੇਸ਼ ਭਰ ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 6.48 ਲੱਖ ਤੋਂ ਪਾਰ ਹੋ ਗਈ ਹੈ ,ਜਦਕਿ ਮਰਨ ਵਾਲਿਆਂ ਦੀ ਗਿਣਤੀ ਵੀ ਸਾਢੇ 18 ਹਜ਼ਾਰ ਤੋਂ ਉੱਪਰ ਹੋ ਗਈ ਹੈ। ਉੱਥੇ ਹੀ ਹੁਣ ਤੱਕ 3 ਲੱਖ 94 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 22,771 ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 442 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 648,315 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 18,655 ਤੱਕ ਪਹੁੰਚਿਆ ਹੋ ਗਿਆ ਹੈ। ਉੱਥੇ ਹੀ ਹੁਣ ਤੱਕ 394,227 ਕੋਰੋਨਾ ਦੀ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 235,433 ਹੋ ਗਈ ਹੈ।

Coronavirus: India reports 22,771 new cases, 442 deaths in a single day ਭਾਰਤ 'ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ, ਇੱਕ ਦਿਨ 'ਚ 22 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਸਾਹਮਣੇ

ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ 'ਚ ਸਾਹਮਣੇ ਆਏ ਹਨ। ਓਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 1,92,990 ਹੈ। ਹੁਣ ਤੱਕ ਮਹਾਰਾਸ਼ਟਰ 'ਚ 8,376 ਲੋਕ ਕੋਰੋਨਾ ਦੀ ਲਪੇਟ 'ਚ ਆਉਣ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ 'ਚ 79,927 ਐਕਟਿਵ ਕੇਸ ਹਨ ਤੇ 1,04,687 ਮਰੀਜ਼ ਠੀਕ ਹੋ ਗਏ ਹਨ। ਤਮਿਲਨਾਡੂ 'ਚ 1,02,721 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ 'ਚ 42,958 ਐਕਟਿਵ ਕੇਸ ਹਨ ਤੇ 58,378 ਮਰੀਜ਼ ਠੀਕ ਹੋ ਗਏ ਹਨ। 1385 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਦਿੱਲੀ 'ਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਦਿੱਲੀ 'ਚ ਕੋਰੋਨਾ ਦੇ ਹੁਣ ਤੱਕ ਕੁੱਲ 94,695 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 2,923 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਨ੍ਹਾਂ 'ਚ 26,418 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਰਾਹਤ ਵਾਲੀ ਗੱਲ ਇਹ ਹੈ ਕਿ 65,624 ਮਰੀਜ਼ ਠੀਕ ਹੋ ਚੁੱਕੇ ਹਨ। ਜੇ ਦੇਸ਼ 'ਚ ਕੋਰੋਨਾ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 95,40,132 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਦੇਸ਼ ਵਿਚ 3 ਜੁਲਾਈ ਤੱਕ 2,42,383 ਨਮੂਨਿਆਂ ਦੀ ਜਾਂਚ ਕੀਤੀ ਗਈ। ਭਾਰਤ ਕੌਂਸਲ ਆਫ਼ ਮੈਡੀਕਲ ਰਿਸਚਰ (ਆਈ.ਸੀ.ਐੱਮ.ਆਰ.) ਨੇ ਟੈਸਟਿੰਗ ਸੰਬੰਧੀ ਜਾਣਕਾਰੀ ਦਿੱਤੀ ਹੈ।

-PTCNews

Related Post