#COVID19: ਭਾਰਤ ਵਿਚ ਪਿਛਲੇ 24 ਘੰਟਿਆਂ 'ਚ ਹੋਈਆਂ 35 ਮੌਤਾਂ, ਪੀੜਤ ਲੋਕਾਂ ਦੀ ਗਿਣਤੀ ਹੋਈ 5194

By  Shanker Badra April 8th 2020 03:38 PM

#COVID19: ਭਾਰਤ ਵਿਚ ਪਿਛਲੇ 24 ਘੰਟਿਆਂ 'ਚ ਹੋਈਆਂ 35 ਮੌਤਾਂ, ਪੀੜਤ ਲੋਕਾਂ ਦੀ ਗਿਣਤੀ ਹੋਈ 5194:ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਦਾ ਹੀ ਜਾ ਰਿਹਾ ਹੈ। ਭਾਰਤ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਕੇ 149 ਹੋ ਗਈ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸ ਵੱਧ ਕੇ 5194 ਹੋ ਗਏ ਹਨ ਅਤੇ 149 ਮੌਤਾਂ ਹੋਈਆਂ ਹਨ। ਹਾਲਾਂਕਿ 402 ਲੋਕ ਹੁਣ ਤੱਕ ਕੋਰੋਨਾ ਵਾਇਰਸ ਦੀ ਜੰਗ ਜਿੱਤ ਚੁੱਕੇ ਹਨ।

ਇਤ ਤਹਿਤ ਕੁੱਲ ਮਿਲਾ ਕੇ ਇਸ ਸਮੇਂ ਦੇਸ਼ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 4643 ਹੈ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ 'ਚ 773 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 35 ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਮਹਾਰਸ਼ਟਰ ਹੈ। ਇੱਥੇ ਪ੍ਰਭਾਵਿਤ ਲੋਕਾਂ ਦਾ ਅੰਕੜਾ 1000 ਤੋਂ ਪਾਰ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਸੂਬੇ 'ਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 1018 ਹੋ ਗਈ ਹੈ, ਜਦਕਿ 64 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

-PTCNews

Related Post