ਦੇਸ਼ 'ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ, ਇੱਕ ਦਿਨ 'ਚ 21 ਹਜ਼ਾਰ ਦੇ ਕਰੀਬ ਨਵੇਂ ਕੇਸ ਆਏ ਸਾਹਮਣੇ

By  Shanker Badra July 3rd 2020 12:13 PM -- Updated: July 3rd 2020 12:14 PM

ਦੇਸ਼ 'ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ, ਇੱਕ ਦਿਨ 'ਚ 21 ਹਜ਼ਾਰ ਦੇ ਕਰੀਬ ਨਵੇਂ ਕੇਸ ਆਏ ਸਾਹਮਣੇ:ਨਵੀਂ ਦਿੱਲੀ : ਦੇਸ਼ ਭਰ ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 6 ਲੱਖ 25 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 18 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 3 ਲੱਖ 79 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 20,903 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 379 ਮੌਤਾਂ ਹੋਈਆਂ ਹਨ।ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 6,25,544 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 18213 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 3,79,892 ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 2,27,439 ਹੋ ਗਈ ਹੈ।

ਦੱਸ ਦੇਈਏ ਕਿ ਬ੍ਰਾਜ਼ੀਲ 'ਚ ਬੀਤੇ 24 ਘੰਟਿਆਂ ਅੰਦਰ ਕੋਰੋਨਾ ਦੇ 48 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆਉਣ ਦੇ ਬਾਅਦ ਸਥਿਤੀ ਹੋਰ ਜ਼ਿਆਦਾ ਵਿਗੜ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 48,105 ਮਾਮਲੇ ਸਾਹਮਣੇ ਆਏ ਹਨ। ਇਸ ਨੂੰ ਮਿਲਾ ਕੇ ਬ੍ਰਾਜ਼ੀਲ 'ਚ ਹੁਣ ਤਕ ਕੁਲ 14,96,858 ਮਾਮਲੇ ਸਾਹਮਣੇ ਆ ਚੁੱਕੇ ਹਨ।

-PTCNews

Related Post