ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 22 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ ,482 ਮੌਤਾਂ

By  Shanker Badra July 8th 2020 11:30 AM

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 22 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ ,482 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 7 ਲੱਖ 42 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ 20 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 4 ਲੱਖ 56 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 22,752 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 482 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 7,42,417 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 20,642 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 4,56,831 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 2,64,944 ਰਹਿ ਗਈ ਹੈ।

Coronavirus : India reports 482 deaths, 22,752 cases in last 24 hours ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 22 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ ,482 ਮੌਤਾਂ

ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ 'ਚ ਦੋ ਲੱਖ 17 ਹਜ਼ਾਰ 121 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 89 ਹਜ਼ਾਰ 313 ਐਕਟਿਵ ਕੇਸ ਹਨ। ਇਕ ਲੱਖ 18 ਹਜ਼ਾਰ 558 ਮਰੀਜ਼ ਠੀਕ ਹੋ ਗਏ ਹਨ ਤੇ 9250 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਇਲਾਵਾ ਦਿੱਲ਼ੀ 'ਚ ਇਕ ਲੱਖ ਦੋ ਹਜ਼ਾਰ 831 ਮਾਮਲੇ ਸਾਹਮਣੇ ਆ ਗਏ ਹਨ ਅਤੇ3165ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 'ਚ 25 ਹਜ਼ਾਰ 449 ਐਕਟਿਵ ਕੇਸ ਹਨ। ਇਸ ਦੌਰਾਨ 74 ਹਜ਼ਾਰ 217 ਮਰੀਜ਼ ਠੀਕ ਹੋ ਗਏ ਹਨ। ਦੱਸ ਦੇਈਏ ਕਿ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਭਾਰਤ ਦਾ ਤੀਜਾ ਸਥਾਨ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਦੀ ਸਭ ਤੋਂ ਵੱਧ ਮਾਰ ਭਾਰਤ 'ਚ ਹੈ।

-PTCNews

Related Post