ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 49 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 757 ਮੌਤਾਂ

By  Shanker Badra July 25th 2020 11:55 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 49 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 757 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 13 ਲੱਖ ਤੋਂ ਪਾਰ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 31 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 8 ਲੱਖ 49 ਹਜ਼ਾਰ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_420234" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 49 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 757 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 48,916 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 757 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 13,36,861 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 31,358 ਤੱਕ ਪਹੁੰਚ ਗਿਆ ਹੈ। [caption id="attachment_420233" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 49 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 757 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 8,49,431 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 4,56,071 ਹੋ ਗਈ ਹੈ। ਭਾਰਤ ਦੇ ਸੂਬਿਆਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਅਤੇ ਤਾਮਿਲਨਾਡੂ 'ਚ ਸਥਿਤੀ ਬੇਕਾਬੂ ਨਜ਼ਰ ਆ ਰਹੀ ਹੈ। [caption id="attachment_420235" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 49 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 757 ਮੌਤਾਂ[/caption] ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 3,57,117 ਤੱਕ ਪੁੱਜ ਗਿਆ ਹੈ ਅਤੇ ਹੁਣ ਤੱਕ 13,132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 1,99,967 ਮਰੀਜ਼ ਠੀਕ ਵੀ ਹੋਏ ਹਨ ਅਤੇ 144018 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਤਾਮਿਲਨਾਡੂ, ਦਿੱਲੀ ਅਤੇ ਹੋਰ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਮਰੀਜ਼ ਵੱਧ ਰਹੇ ਹਨ। -PTCNews

Related Post