Coronavirus India Updates: ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ 12 ਹਜ਼ਾਰ 729 ਕੇਸ ਦਰਜ

By  Riya Bawa November 5th 2021 12:50 PM

Coronavirus India Updates: ਦੇਸ਼ 'ਚ ਕੋਰੋਨਾ ਦੇ ਮਾਮਲੇ ਵਿਚ ਉਤਾਰ ਚੜਾਵ ਜਾਰੀ ਹੈ। ਇਸ ਦੇ ਚਲਦੇ ਅੱਜ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 12 ਹਜ਼ਾਰ 729 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 221 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 59 ਹਜ਼ਾਰ 873 ਹੋ ਗਈ ਹੈ। ਰਿਪੋਰਟ ਦੇ ਮੁਤਾਬਿਕ ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ।

Coronavirus update: India reports 11,903 new Covid-19 cases

ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 48 ਹਜ਼ਾਰ 922 ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 37 ਲੱਖ 24 ਹਜ਼ਾਰ 959 ਲੋਕ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 5 ਲੱਖ 65 ਹਜ਼ਾਰ 276 ਖੁਰਾਕਾਂ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ 107 ਕਰੋੜ 70 ਲੱਖ 46 ਹਜ਼ਾਰ 116 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਜੇਕਰ ਕੇਰਲ ਦੀ ਗੱਲ ਕਰੀਏ ਤੇ ਹੁਣ ਸਮੇਂ ਵਿਚ ਸਭ ਤੋਂ ਵੱਧ ਕੋਰੋਨਾ ਕੇਸ ਕੇਰਲ ਵਿਚ ਹਨ ਤੇ ਕੋਰੋਨਾ ਵਾਇਰਸ ਦੀ ਲਾਗ ਦੇ 7,545 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਮਹਾਂਮਾਰੀ ਕਾਰਨ 136 ਹੋਰ ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਵਿੱਚ ਸੰਕਰਮਣ ਦੇ ਕੁੱਲ ਮਾਮਲੇ 49.95 ਲੱਖ ਨੂੰ ਪਾਰ ਕਰ ਗਏ ਹਨ ਜਦੋਂ ਕਿ ਕੁੱਲ ਮੌਤਾਂ ਦੀ ਗਿਣਤੀ 32,734 ਹੋ ਗਈ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 15981 ਨਵੇਂ ਕੇਸ , 166 ਲੋਕਾਂ ਦੀ ਮੌਤ

-PTC News

Related Post