ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,309 ਨਵੇਂ ਮਾਮਲੇ ਆਏ ਸਾਹਮਣੇ ,236 ਲੋਕਾਂ ਦੀ ਮੌਤ

By  Shanker Badra November 29th 2021 01:05 PM

ਨਵੀਂ ਦਿੱਲੀ : ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8,309 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 3,45,80,832 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ 1,03,859 ਹੋ ਗਈ ਹੈ, ਜੋ ਪਿਛਲੇ 544 ਦਿਨਾਂ ਵਿੱਚ ਸਭ ਤੋਂ ਘੱਟ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,309 ਨਵੇਂ ਮਾਮਲੇ ਆਏ ਸਾਹਮਣੇ ,236 ਲੋਕਾਂ ਦੀ ਮੌਤ

ਸੋਮਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ 236 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,68,790 ਹੋ ਗਈ ਹੈ। ਦੇਸ਼ ਵਿੱਚ ਲਗਾਤਾਰ 52ਵੇਂ ਦਿਨ ਕੋਵਿਡ-19 ਦੇ 20,000 ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 155 ਦਿਨਾਂ ਤੋਂ ਲਾਗ ਦੇ ਰੋਜ਼ਾਨਾ ਨਵੇਂ ਮਾਮਲਿਆਂ ਦੀ ਗਿਣਤੀ 50,000 ਤੋਂ ਘੱਟ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,309 ਨਵੇਂ ਮਾਮਲੇ ਆਏ ਸਾਹਮਣੇ ,236 ਲੋਕਾਂ ਦੀ ਮੌਤ

ਸਿਹਤ ਮੰਤਰਾਲੇ ਨੇ ਕਿਹਾ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,03,859 'ਤੇ ਆ ਗਈ ਹੈ ਅਤੇ ਇਹ ਕੁੱਲ ਮਾਮਲਿਆਂ ਦਾ 0.30 ਫੀਸਦੀ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਇਸ ਦੇ ਨਾਲ ਹੀ ਰਾਸ਼ਟਰੀ ਪੱਧਰ 'ਤੇ ਰਿਕਵਰੀ ਦੀ ਦਰ 98.34 ਫੀਸਦੀ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ।

ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1,832 ਦੀ ਕਮੀ ਆਈ ਹੈ। ਰੋਜ਼ਾਨਾ ਲਾਗ ਦੀ ਦਰ 1.09 ਪ੍ਰਤੀਸ਼ਤ ਦਰਜ ਕੀਤੀ ਗਈ ਸੀ। ਪਿਛਲੇ 56 ਦਿਨਾਂ ਤੋਂ ਇਹ ਦੋ ਫੀਸਦੀ ਤੋਂ ਵੀ ਘੱਟ ਹੈ। ਇਸ ਦੇ ਨਾਲ ਹੀ ਹਫਤਾਵਾਰੀ ਇਨਫੈਕਸ਼ਨ ਦਰ 0.85 ਫੀਸਦੀ ਦਰਜ ਕੀਤੀ ਗਈ। ਪਿਛਲੇ 15 ਦਿਨਾਂ ਤੋਂ ਇਹ ਇਕ ਫੀਸਦੀ ਤੋਂ ਵੀ ਘੱਟ ਹੈ। ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 3,40,08,183 ਹੋ ਗਈ ਹੈ। ਅਤੇ ਮੌਤ ਦਰ 1.36% ਹੈ।

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,309 ਨਵੇਂ ਮਾਮਲੇ ਆਏ ਸਾਹਮਣੇ ,236 ਲੋਕਾਂ ਦੀ ਮੌਤ

ਦੇਸ਼ ਵਿੱਚ 236 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋਂ ਕੇਰਲ ਵਿੱਚ 159 ਅਤੇ ਮਹਾਰਾਸ਼ਟਰ ਵਿੱਚ 33 ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੇਰਲ ਸਰਕਾਰ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੁੱਲ 159 ਮੌਤਾਂ ਵਿੱਚੋਂ 19 ਮਰੀਜ਼ਾਂ ਦੀ ਮੌਤ ਪਿਛਲੇ ਕੁਝ ਦਿਨਾਂ ਵਿੱਚ ਹੋਈ ਹੈ, ਜਦੋਂ ਕਿ ਬਾਕੀ 140 ਮੌਤਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਪ੍ਰਾਪਤ ਹੋਈਆਂ ਅਪੀਲਾਂ ਦੇ ਆਧਾਰ 'ਤੇ ਹੋਈਆਂ ਹਨ।

-PTCNews

Related Post