ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਖ਼ਤਰਨਾਕ ਹੁੰਦੀ ਜਾ ਰਹੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਭਾਰਤ 'ਚ ਅੰਕੜੇ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ
ਕੋਰੋਨਾ ਦਾ ਕਹਿਰ : ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 4.14 ਲੱਖ ਨਵੇਂ ਕੇਸ ਅਤੇ 3915 ਮੌਤਾਂ
ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 4 ਲੱਖ 14 ਹਜ਼ਾਰ 188 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 3,915 ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ 3 ਲੱਖ 31 ਹਜ਼ਾਰ 507 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ।
ਕੋਰੋਨਾ ਦਾ ਕਹਿਰ : ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 4.14 ਲੱਖ ਨਵੇਂ ਕੇਸ ਅਤੇ 3915 ਮੌਤਾਂ
ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,14,91,598 ਹੋ ਗਈ ਹੈ, ਜਿਸ 'ਚੋਂ 2,34,083 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 36,45,164 ਹੈ। ਹੁਣ ਤੱਕ 1,76,12,351 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 16,49,73,058 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।
ਕੋਰੋਨਾ ਦਾ ਕਹਿਰ : ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 4.14 ਲੱਖ ਨਵੇਂ ਕੇਸ ਅਤੇ 3915 ਮੌਤਾਂ
BKU ਉਗਰਾਹਾਂ ਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ
ਕੇਂਦਰ ਸਰਕਾਰ ਨੇ ਮੁੱਖ ਵਿਗਿਆਨੀ ਸਲਾਹਕਾਰ ਦੇ ਵਿਜੈ ਰਾਘਵਨ ਨੇ ਕਿਹਾ ਹੈ ਕਿ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਵੀ ਆਵੇਗੀ ਪਰ ਇਹ ਨਹੀਂ ਪਤਾ ਕਿ ਇਹ ਕਦੋਂ ਆਵੇਗੀ ਪਰ ਸਾਨੂੰ ਇਸ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਇੰਨੀ ਭਿਆਨਕ ਤੇ ਲੰਬੀ ਹੋਵੇਗੀ ਇਸ ਦਾ ਅੰਦਾਜ਼ਾ ਨਹੀਂ ਲਾਇਆ ਗਿਆ ਸੀ।
-PTCNews