ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ

By  Shanker Badra July 24th 2020 11:15 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 13 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ ਅੱਠ ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 49,310 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 740 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 12,87,945 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 30,601 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 8,17,209 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 4,40,135 ਹੋ ਗਈ ਹੈ। ਭਾਰਤ ਦੇ ਸੂਬਿਆਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਅਤੇ ਤਾਮਿਲਨਾਡੂ 'ਚ ਸਥਿਤੀ ਬੇਕਾਬੂ ਨਜ਼ਰ ਆ ਰਹੀ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਨਵੇਂ ਮਰੀਜ਼ ਆਏ ਸਾਹਮਣੇ, 740 ਮੌਤਾਂ

ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 3,47,502 ਤੱਕ ਪੁੱਜ ਗਿਆ ਹੈ ਅਤੇ ਹੁਣ ਤੱਕ 12,854 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 1,94,253 ਮਰੀਜ਼ ਠੀਕ ਵੀ ਹੋਏ ਹਨ ਅਤੇ 140395 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਤਾਮਿਲਨਾਡੂ, ਦਿੱਲੀ ਅਤੇ ਹੋਰ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਮਰੀਜ਼ ਵੱਧ ਰਹੇ ਹਨ। ਤਾਮਿਲਨਾਡੂ 'ਚ ਇਸ ਵੇਲੇ 1,92,964 ਲੱਖ ਮਾਮਲੇ ਹਨ। ਦਿੱਲੀ 1,27,364 ਲੱਖ ਮਾਮਲਿਆਂ ਦੇ ਨਾਲ ਤੀਜੇ ਨੰਬਰ 'ਤੇ ਹੈ।

-PTCNews

Related Post