ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 90 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1,016 ਮੌਤਾਂ

By  Shanker Badra September 7th 2020 01:12 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 90 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1,016 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 42 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 71 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 32 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_429046" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 90 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1,016 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 90,802 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,016 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 42,04,614 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 71,642 ਤੱਕ ਪਹੁੰਚ ਗਿਆ ਹੈ। [caption id="attachment_429044" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 90 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, 1,016 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 32,50,429 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 8,82,542 ਹੋ ਗਈ ਹੈ। -PTCNews

Related Post