ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 45 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1129 ਮੌਤਾਂ

By  Shanker Badra July 23rd 2020 11:19 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 45 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1129 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 12 ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 30 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 7 ਲੱਖ 82 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 45 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1129 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 45,720 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 1129 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 12,38,635 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 29,861 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 45 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1129 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 7,82,606 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 4,26,167 ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ 45 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1129 ਮੌਤਾਂ

ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਪਿਛਲੇ 24 ਘੰਟਿਆਂ ਵਿੱਚ 10,576 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿੱਚ ਪੀੜਤਾਂ ਦਾ ਕੁੱਲ ਅੰਕੜਾ 337607 'ਤੇ ਪਹੁੰਚ ਗਿਆ ਹੈ, ਇੱਥੇ ਮ੍ਰਿਤਕਾਂ ਦੀ ਗਿਣਤੀ 12556 ਹੋ ਗਈ ਹੈ। ਓਥੇ ਹੁਣ ਤੱਕ ਕੁੱਲ 187769 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ , ਜਦਕਿ 137282 ਸਰਗਰਮ ਮਾਮਲੇ ਹਨ।

-PTCNews

Related Post