ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 94 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1114 ਮੌਤਾਂ

By  Shanker Badra September 13th 2020 11:03 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 94 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1114 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਸਾਢੇ 47 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 78 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 37 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_430422" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 94 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1114 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 94,372 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,114 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 47,54,357 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 78,586 ਤੱਕ ਪਹੁੰਚ ਗਿਆ ਹੈ। [caption id="attachment_430421" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 94 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1114 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 37,02,596 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,73,175 ਹੋ ਗਈ ਹੈ। -PTCNews

Related Post