ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 76 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1021 ਮੌਤਾਂ

By  Shanker Badra August 29th 2020 10:51 AM -- Updated: August 29th 2020 10:52 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 76 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1021 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 34 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 26.48 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_426905" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 76 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1021 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 76,472 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1021 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 34,63,973 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 62,550 ਤੱਕ ਪਹੁੰਚ ਗਿਆ ਹੈ। [caption id="attachment_426903" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 76 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1021 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ26,48,999 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 7,52,424 ਹੋ ਗਈ ਹੈ। -PTCNews

Related Post