ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 553 ਮੌਤਾਂ

By  Shanker Badra July 14th 2020 11:59 AM

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 553 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 9 ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ , ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ 23 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 5 ਲੱਖ 71 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 28,498 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 553 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 9,06,752 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 23,727 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 5,71,460 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 3,11,565 ਹੋ ਗਈ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 553 ਮੌਤਾਂ

ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਅੰਕੜੇ ਤੇਜ਼ੀ ਨਾਲ ਵੱਧ ਰਹੇ ਹਨ। ਮਹਾਰਾਸ਼ਟਰ ਵਿਚ ਪੀੜਤਾਂ ਦਾ ਅੰਕੜਾ 2,60,924 'ਤੇ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ ਗਿਣਤੀ 10,482 ਹੋ ਗਈ ਹੈ। ਉੱਥੇ ਹੀ 1,44,507 ਲੋਕ ਵਾਇਰਸ ਮੁਕਤ ਹੋਏ ਹਨ। ਦੱਸ ਦੇਈਏ ਕਿ ਦੇਸ਼ ਭਰ ਵਿਚ ਹੁਣ ਤੱਕ ਕੁੱਲ 1,20,92,503 ਕੋਰੋਨਾ ਨਮੂਨਿਆਂ ਦਾ ਜਾਂਚ ਕੀਤੀ ਜਾ ਚੁੱਕੀ ਹੈ। ਇਕੱਲੇ 13 ਜੁਲਾਈ ਨੂੰ 2,86,247 ਨਮੂਨਿਆਂ ਦੀ ਜਾਂਚ ਕੀਤੀ ਗਈ।

ਇਸ ਦੇ ਇਲਾਵਾ ਕੋਰੋਨਾ ਦੇ ਮਾਮਲੇ 'ਚ ਦੂਜੇ ਸਥਾਨ 'ਤੇ ਤਾਮਿਲਨਾਡੂ ਹੈ। ਜਿੱਥੇ ਮਰੀਜ਼ਾਂ ਦੀ ਗਿਣਤੀ 1,42,798 ਹੋ ਗਯੀ ਹੈ ਅਤੇ 2,023 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ 92,567 ਲੋਕਾਂ ਨੂੰ ਇਲਾਜ ਮਗਰੋਂ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਦਿੱਲੀ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧੇ ਦੀ ਰਫ਼ਤਾਰ ਥੋੜ੍ਹੀ ਘਟੀ ਹੈ। ਹੁਣ ਤੱਕ 1,13,740 ਲੋਕ ਕੋਰੋਨਾ ਦੀ ਲਪੇਟ ਵਿਚ ਆਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 3,411 ਹੋ ਗਈ ਹੈ। ਇੱਥੇ 91,312 ਮਰੀਜ਼ ਰੋਗ ਮੁਕਤ ਹੋਏ ਹਨ।

-PTCNews

Related Post