ਭਾਰਤ 'ਚ ਕੋਰੋਨਾ ਨਾਲ ਇੱਕ ਦਿਨ 'ਚ 1 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ , 64,553 ਨਵੇਂ ਮਰੀਜ਼ਾਂ ਦੀ ਪੁਸ਼ਟੀ

By  Shanker Badra August 14th 2020 12:16 PM

ਭਾਰਤ 'ਚ ਕੋਰੋਨਾ ਨਾਲ ਇੱਕ ਦਿਨ 'ਚ 1 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ , 64,553 ਨਵੇਂ ਮਰੀਜ਼ਾਂ ਦੀ ਪੁਸ਼ਟੀ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 24 ਲੱਖ 61 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 48 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 17 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਕੋਰੋਨਾ ਨਾਲ ਇੱਕ ਦਿਨ 'ਚ 1 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ , 64,553 ਨਵੇਂ ਮਰੀਜ਼ਾਂ ਦੀ ਪੁਸ਼ਟੀ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 64,553 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1007 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 24,61,191 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 48,040 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਕੋਰੋਨਾ ਨਾਲ ਇੱਕ ਦਿਨ 'ਚ 1 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ , 64,553 ਨਵੇਂ ਮਰੀਜ਼ਾਂ ਦੀ ਪੁਸ਼ਟੀ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 17,51,556 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 6,61,595 ਹੋ ਗਈ ਹੈ।

-PTCNews

Related Post