ਕੋਰੋਨਾ ਇਕ ਜੀਵ ਹੈ, ਉਸ ਨੂੰ ਵੀ ਜਿਊਣ ਦਾ ਅਧਿਕਾਰ ਹੈ, ਸਾਬਕਾ CM ਦੇ ਬਿਆਨ 'ਤੇ ਹੰਗਾਮਾ  

By  Shanker Badra May 14th 2021 04:24 PM

ਉਤਰਾਖੰਡ : ਕੋਰੋਨਾ ਸੰਕਟ ਦੇ ਵਿਚਕਾਰ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇੱਕ ਅਜੀਬ ਬਿਆਨ ਦਿੱਤਾ ਹੈ। ਤ੍ਰਿਵੇਂਦਰ ਸਿੰਘ ਰਾਵਤ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਇੱਕ ਜੀਵ ਹੈ, ਜਿਸ ਨੂੰ ਜਿਊਣ ਦਾ ਅਧਿਕਾਰ ਹੈ। ਤ੍ਰਿਵੇਂਦਰ ਸਿੰਘ ਰਾਵਤ ਦਾ ਇਹ ਬਿਆਨ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ ਅਤੇ ਲੋਕਤਰ੍ਹਾਂ-ਤਰ੍ਹਾਂ ਦੀ ਪ੍ਰਤੀਕਿਰਿਆ ਦੇ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਭਾਰਤੀਆਂ ਲਈ ਰਾਹਤ ਵਾਲੀ ਖ਼ਬਰ  

Coronavirus is a living organism, has 'right to live,' says Trivendra Singh Rawat ਕੋਰੋਨਾ ਇਕ ਜੀਵ ਹੈ, ਉਸ ਨੂੰ ਵੀ ਜਿਊਣ ਦਾ ਅਧਿਕਾਰ ਹੈ, ਸਾਬਕਾ CM ਦੇ ਬਿਆਨ 'ਤੇ ਹੰਗਾਮਾ

ਦਰਅਸਲ, ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ 'ਦਾਰਸ਼ਨਿਕ ਨਜ਼ਰੀਏ ਤੋਂ ਦੇਖਿਆ ਜਾਵੇਂ ਤਾਂ ਕੋਰੋਨਾ ਵਾਇਰਸ ਇਕ ਜੀਵਿਤ ਜੀਵ ਹੈ, ਦੂਜੇ ਲੋਕਾਂ ਦੀ ਤਰ੍ਹਾਂ ਇਸ ਨੂੰ ਵੀ ਜਿਉਣ ਦਾ ਅਧਿਕਾਰ ਹੈ ਪਰ ਅਸੀਂ ਖੁਦ ਨੂੰ ਸਭ ਤੋਂ ਬੁੱਧੀਮਾਨ ਅਤੇ ਇਸ ਨੂੰ ਖਤਮ ਕਰਨ ਲਈ ਤਿਆਰ ਹਾਂ, ਇਸ ਲਈ ਇਹ ਖੁਦ ਨੂੰ ਲਗਾਤਾਰ ਬਦਲ ਰਿਹਾ ਹੈ।

Coronavirus is a living organism, has 'right to live,' says Trivendra Singh Rawat ਕੋਰੋਨਾ ਇਕ ਜੀਵ ਹੈ, ਉਸ ਨੂੰ ਵੀ ਜਿਊਣ ਦਾ ਅਧਿਕਾਰ ਹੈ, ਸਾਬਕਾ CM ਦੇ ਬਿਆਨ 'ਤੇ ਹੰਗਾਮਾ

ਹਾਲਾਂਕਿ, ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਮਨੁੱਖ ਨੂੰ ਸੁਰੱਖਿਅਤ ਰਹਿਣ ਲਈ ਵਾਇਰਸ ਤੋਂ ਅੱਗੇ ਨਿਕਲਣ ਦੀ ਲੋੜ ਹੈ। ਇਸ ਬਿਆਨ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਸੋਸ਼ਲ ਮੀਡੀਆ 'ਤੇ ਟਰੋਲ ਕੀਤਾ ਜਾ ਰਿਹਾ ਹੈ। ਇਸ ਸਮੇਂ ਦੇਸ਼ ਕੋਰੋਨਾ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ ਅਤੇ ਪਹਾੜਾਂ ਤੋਂ ਲੈ ਕੇ ਮੈਦਾਨ ਤਕ ਹਰ ਥਾਂ ਮਾਤਮ ਪਸਰਿਆ ਹੋਇਆ ਹੈ।

Coronavirus is a living organism, has 'right to live,' says Trivendra Singh Rawat ਕੋਰੋਨਾ ਇਕ ਜੀਵ ਹੈ, ਉਸ ਨੂੰ ਵੀ ਜਿਊਣ ਦਾ ਅਧਿਕਾਰ ਹੈ, ਸਾਬਕਾ CM ਦੇ ਬਿਆਨ 'ਤੇ ਹੰਗਾਮਾ

ਕਾਂਗਰਸ ਨੇਤਾ ਗੌਰਵ ਪੰਧੀ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਬਿਆਨਾਂ ਨਾਲ ਇਹ ਹੈਰਾਨੀ ਦੀ ਗੱਲ ਨਹੀਂ ਹੋਣੀ ਚਾਹੀਦੀ ਕਿ ਸਾਡਾ ਦੇਸ਼ ਅੱਜ ਦੁਨੀਆ 'ਚ ਸਭ ਤੋਂ ਜ਼ਿਆਦਾ ਮਨੁੱਖੀ ਤ੍ਰਾਸਦੀ ਝੱਲ ਰਿਹਾ ਹੈ। ਇਕ ਟਵਿਟਰ ਯੂਜ਼ਰ ਨੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੇ ਬਿਆਨ 'ਤੇ ਤੰਜ ਕਸਦੇ ਹੋਏ ਕਿਹਾ ਕਿ ਇਸ ਵਾਇਰਸ ਜੀਵ ਨੂੰ ਸੈਂਟਰਲ ਵਿਸਟਾ 'ਚ ਪਨਾਹ ਦਿੱਤੀ ਜਾਣੀ ਚਾਹੀਦੀ ਹੈ।

Coronavirus is a living organism, has 'right to live,' says Trivendra Singh Rawat ਕੋਰੋਨਾ ਇਕ ਜੀਵ ਹੈ, ਉਸ ਨੂੰ ਵੀ ਜਿਊਣ ਦਾ ਅਧਿਕਾਰ ਹੈ, ਸਾਬਕਾ CM ਦੇ ਬਿਆਨ 'ਤੇ ਹੰਗਾਮਾ

ਪੜ੍ਹੋ ਹੋਰ ਖ਼ਬਰਾਂ : ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ  

ਉਥੇ ਹੀ ਰਾਸ਼ਟਰੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਬੀ.ਵੀ. ਸ਼੍ਰੀਨਿਵਾਸ ਨੇਸਾਬਕਾ ਮੁੱਖ ਮੰਤਰੀ ਅਤੇ ਬੀ.ਜੇ.ਪੀ. ਨੇਤਾ ਤ੍ਰਿਵੇਂਦਰ ਸਿੰਘ ਰਾਵਤ ਨੂੰ ਕਿਹਾ ਹੈ ਕਿ ਜੇ ਕੋਰੋਨਾ ਇਕ ਪ੍ਰਾਣੀ ਹੈ ਤਾਂ ਫਿਰ ਤਾਂ ਇਸ ਦਾ ਆਧਾਰ ਕਾਰਡ/ਰਾਸ਼ਨ ਕਾਰਡ ਵੀ ਹੋਵੇਗਾ?

-PTCNews

Related Post