ਕਰਤਾਰਪੁਰ ਲਾਂਘਾ ਬੰਦ ਕਰਨ ਦੇ ਫੈਸਲੇ 'ਤੇ ਗਿ.ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

By  Jashan A March 15th 2020 02:14 PM -- Updated: March 15th 2020 03:20 PM

ਤਲਵੰਡੀ ਸਾਬੋ: ਕੋਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਦੇ ਚਲਦਿਆਂ ਭਾਰਤ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਫੈਸਲੇ 'ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਹਿਮਤੀ ਪ੍ਰਗਟਾਈ ਹੈ। ਉਹਨਾਂ ਕਿਹਾ ਕਿ ਦੇਸ਼ 'ਚ ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਭਾਰਤ ਸਰਕਾਰ ਅਟਾਰੀ ਬਾਰਡਰ ਵੀ ਬੰਦ ਕਰ ਚੁੱਕੀ ਹੈ, ਲਿਹਾਜ਼ਾ ਅਹਿਤਿਆਤ ਵਜੋਂ ਲਿਆ ਗਿਆ ਹੈ ਇਹ ਫੈਸਲਾ ਮਾੜਾ ਨਹੀਂ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਵੀ ਕੋਰੋਨਾ ਵਾਇਰਸ ਦੇ ਚੱਲਦੇ ਵਿਸ਼ੇਸ਼ ਅਹਿਤਿਆਤ ਵਰਤਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਆਖਿਆ ਹੈ ਕਿ ਸੰਗਤ ਹੱਥ ਮਿਲਾਉਣ ਦੀ ਜਗ੍ਹਾ ਫਤਿਹ ਬੁਲਾਉਣ ਨੂੰ ਤਰਜੀਹ ਦੇਣ। ਹੋਰ ਪੜ੍ਹੋ: ਪਟਿਆਲਾ 'ਚ ਮਿਲੇ ਕਰੋਨਾ ਵਾਇਰਸ ਦੇ 2 ਸ਼ੱਕੀ ਮਰੀਜ਼, ਹਸਪਤਾਲ 'ਚ ਜ਼ੇਰੇ ਇਲਾਜ ਪੰਜਾਬ ਸਰਕਾਰ ਨੇ ਅਹਿਤਿਆਤ ਵਜੋਂ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਮਾਮਲੇ ਵੱਧ ਕੇ 156,766 ਹੋ ਚੁੱਕੇ ਹਨ, ਜਦਕਿ ਐਤਵਾਰ ਸਵੇਰ ਤਕ ਕੋਰੋਨਾਂ ਕਾਰਨ ਮ੍ਰਿਤਕਾਂ ਦੀ ਗਿਣਤੀ 5,839 ਤਕ ਪਹੁੰਚ ਚੁੱਕੀ ਹੈ। -PTC News

Related Post