ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 92 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1136 ਮੌਤਾਂ

By  Shanker Badra September 14th 2020 12:27 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 92 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1136 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 92 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1136 ਮੌਤਾਂ

ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 48 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 79 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 37.80 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 92,071 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,136 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 48,46,428 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 79,722 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 92 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1136 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 37,80,108 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,86,598 ਹੋ ਗਈ ਹੈ।

-PTCNews

Related Post