ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1023 ਮੌਤਾਂ
Shanker Badra
August 27th 2020 10:50 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 1023 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 33 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 60 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 25 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।