ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1129 ਮੌਤਾਂ

By  Shanker Badra September 24th 2020 11:15 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1129 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 57 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 91 ਹਜ਼ਾਰ ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1129 ਮੌਤਾਂ

ਉੱਥੇ ਹੀ ਹੁਣ ਤੱਕ 46.74 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 86,508 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,129 ਮੌਤਾਂ ਹੋਈਆਂ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1129 ਮੌਤਾਂ

ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 57,32,519 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 91,149 ਤੱਕ ਪਹੁੰਚ ਗਿਆ ਹੈ।ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1129 ਮੌਤਾਂ

ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 46,74,988 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,66,382 ਹੋ ਗਈ ਹੈ।

-PTCNews

Related Post