#Coronavirus: ਹੁਣੇ -ਹੁਣੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਕੋਰੋਨਾ ਨਾਲ ਔਰਤ ਦੀ ਮੌਤ, ਪੰਜਾਬ 'ਚ ਮੌਤਾਂ ਦੀ ਗਿਣਤੀ ਹੋਈ 6

By  Shanker Badra April 5th 2020 04:44 PM

#Coronavirus: ਹੁਣੇ -ਹੁਣੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਕੋਰੋਨਾ ਨਾਲ ਔਰਤ ਦੀ ਮੌਤ, ਪੰਜਾਬ 'ਚ ਮੌਤਾਂ ਦੀ ਗਿਣਤੀ ਹੋਈ 6:ਲੁਧਿਆਣਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਹੁਣ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 68 ਹੋ ਗਈ ਹੈ ਅਤੇ 6 ਮੌਤਾਂ ਹੋ ਚੁੱਕੀਆਂ ਹਨ।

ਲੁਧਿਆਣਾ ਦੇ ਸ਼ਿਮਲਾਪੁਰੀ ਦੀ ਰਹਿਣ ਵਾਲੀ ਕੋਰੋਨਾ ਪੀੜਤ ਔਰਤ ਸੁਰਿੰਦਰ ਕੌਰ (69) ਦੀ ਅੱਜ ਮੌਤ ਹੋ ਗਈ ਹੈ। ਉਕਤ ਔਰਤ ਦੀ ਕੋਈ ਵਿਦੇਸ਼ ਯਾਤਰਾ ਦੀ ਹਿਸਟਰੀ ਤਾਂ ਨਹੀਂ ਹੈ ਪਰ ਉਹ 17 ਮਾਰਚ ਨੂੰ ਬੱਸ ਵਿਚ ਬੈਠ ਕੇ ਮੋਹਾਲੀ ਸਥਿਤ ਆਪਣੀ ਰਿਸ਼ਤੇਦਾਰੀ ’ਚ ਮਿਲਣ ਜ਼ਰੂਰ ਗਈ ਸੀ।

ਉਸ ਨੂੰ 31 ਮਾਰਚ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿਥੇ ਲੋੜੀਂਦੇ ਟੈਸਟ ਹੋਣ ਤੋਂ ਬਾਅਦ ਉਸ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ। ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਇਹ 5 ਮਾਮਲਾ ਹੈ ਅਤੇ ਕੋਰੋਨਾ ਨਾਲ ਲੁਧਿਆਣਾ 'ਚ ਇਹ ਦੂਜੀ  ਔਰਤ ਦੀ ਮੌਤ ਹੋ ਚੁੱਕੀ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 68 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19 , ਮੋਹਾਲੀ -15 , ਹੁਸ਼ਿਆਰਪੁਰ -7, ਜਲੰਧਰ -6 , ਅੰਮ੍ਰਿਤਸਰ -8 , ਲੁਧਿਆਣਾ -5 , ਮਾਨਸਾ -3 , ਰੋਪੜ -1 ,  ਫਰੀਦਕੋਟ-1, ਪਠਾਨਕੋਟ- 1 ,ਬਰਨਾਲਾ -1 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 6 ਮੌਤਾਂ ਹੋ ਚੁੱਕੀਆਂ ਹਨ।

-PTCNews

Related Post