Coronavirus India : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ 1.52 ਲੱਖ ਨਵੇਂ ਕੇਸ , 3128 ਮੌਤਾਂ    

By  Shanker Badra May 31st 2021 10:53 AM

ਨਵੀਂ ਦਿੱਲੀ : ਦੇਸ਼ ਭਰ 'ਚ ਹੁਣ ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਘਟਨਾ ਸ਼ੁਰੂ ਹੋ ਗਿਆ ਹੈ ਅਤੇ ਕੋਰੋਨਾ ਦੇ ਹਾਲਾਤਾਂ ਵਿਚ ਸੁਧਾਰ ਹੋ ਰਿਹਾ ਹੈ। ਭਾਰਤ ਵਿੱਚ 50 ਦਿਨਾਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਘੱਟ ਨਵੇਂ ਕੇਸ ਦਰਜ ਕੀਤੇ ਗਏ ਹਨ, ਜਦੋਂ ਕਿ ਮੌਤਾਂ ਦੀ ਗਿਣਤੀ ਵਿੱਚ ਉਤਰਾਅ ਚੜਾਅ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 1.52 ਲੱਖ ਨਵੇਂ ਕੇਸ ਸਾਹਮਣੇ ਆਏ ਹਨ ਅਤੇ 3100 ਤੋਂ ਵੱਧ ਕੋਵਿਡ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਪੜ੍ਹੋ ਹੋਰ ਖ਼ਬਰਾਂ : ਅਦਾਕਾਰਾ ਕੰਗਨਾ ਰਨੌਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ   

Coronavirus lupdates: India reports 1.5 lakh new Covid cases, 3,128 deaths in 24 Hrs Coronavirus India :ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ 1.52ਲੱਖ ਨਵੇਂ ਕੇਸ , 3128 ਮੌਤਾਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,52,734 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂਕਿ 3,128 ਮਰੀਜ਼ਾਂ ਨੇ ਦਮ ਤੋੜਿਆ ਹੈ।ਭਾਰਤ ਵਿੱਚ ਨਵੇਂ ਕੇਸਾਂ ਦੀ ਗਿਣਤੀ ਵਿੱਚ ਕਮੀ ਦੇ ਨਾਲ ਨਾਲ ਪਾਜ਼ੀਟਿਵ ਦਰ ਘਟ ਰਹੀ ਹੈ,ਮਰੀਜ਼ਾਂ ਦੀ ਰਿਕਵਰੀ ਦਰ ਵਿੱਚ ਵਾਧਾ ਹੋ ਰਿਹਾ ਹੈ। ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 91.60 ਪ੍ਰਤੀਸ਼ਤ ਹੈ।

Coronavirus lupdates: India reports 1.5 lakh new Covid cases, 3,128 deaths in 24 Hrs Coronavirus India :ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ 1.52ਲੱਖ ਨਵੇਂ ਕੇਸ , 3128 ਮੌਤਾਂ

ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,80,47,534 ਹੋ ਗਈ ਹੈ, ਜਿਸ 'ਚੋਂ 3,29,100 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 20,26,092 ਹੈ। ਹੁਣ ਤੱਕ 2,56,92,342 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 21,31,54,129ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।

Coronavirus India :ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ 1.52ਲੱਖ ਨਵੇਂ ਕੇਸ , 3128 ਮੌਤਾਂ

ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਘਟ ਰਹੇ ਹਨ।  22 ਮਾਰਚ ਤੋਂ ਬਾਅਦ ਐਤਵਾਰ ਨੂੰ ਸਭ ਤੋਂ ਘੱਟ ਕੋਰੋਨਾ ਮਾਮਲੇ ਰਾਜਧਾਨੀ ਵਿੱਚ ਆਏ ਹਨ।ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 946 ਨਵੇਂ ਕੇਸ ਮਿਲੇ ਹਨ ਜਦੋਂਕਿ 22 ਮਾਰਚ ਨੂੰ 888 ਨਵੇਂ ਕੇਸ ਸਾਹਮਣੇ ਆਏ ਸਨ। ਦਿੱਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਮੌਤ ਦੀ ਗਿਣਤੀ ਵੀ ਘਟ ਰਹੀ ਹੈ। ਐਤਵਾਰ ਨੂੰ 24 ਘੰਟਿਆਂ ਵਿੱਚ 78 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।

Coronavirus lupdates: India reports 1.5 lakh new Covid cases, 3,128 deaths in 24 Hrs Coronavirus India :ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ 1.52ਲੱਖ ਨਵੇਂ ਕੇਸ , 3128 ਮੌਤਾਂ

ਮਹਾਰਾਸ਼ਟਰ ਵਿੱਚ ਵੀ ਕੋਰੋਨਾ ਦੇ ਨਵੇਂ ਕੇਸਾਂ ਵਿੱਚ 20 ਹਜ਼ਾਰ ਦੀ ਕਮੀ ਆਈ ਹੈ। ਐਤਵਾਰ ਨੂੰ 24 ਘੰਟਿਆਂ ਵਿੱਚ 18 ਹਜ਼ਾਰ 650 ਨਵੇਂ ਕੇਸ ਸਾਹਮਣੇ ਆਏ ਜਦੋਂ ਕਿ ਲਗਭਗ 400 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਮੁੰਬਈ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਘਟ ਰਹੇ ਹਨ। ਨਵੇਂ ਮਾਮਲੇ 1066 ਜਦੋਂਕਿ ਇੱਕ ਦਿਨ ਵਿੱਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 22 'ਤੇ ਆ ਗਈ ਹੈ।

ਅਨਲੋਕ ਵੱਲ ਵੱਧ ਰਿਹਾ ਹੈ ਦੇਸ਼  

ਦੇਸ਼ ਭਰ ਵਿਚ ਕੋਰੋਨਾ ਦੀ ਦੂਜੀ ਲਹਿਰ ਹੌਲੀ- ਹੌਲੀ ਸੁਸਤ ਪੈ ਰਹੀ ਹੈ। ਇਸ ਦੌਰਾਨ ਵੱਖ-ਵੱਖ ਰਾਜਾਂ ਵਿੱਚ ਵੀ  ਲੌਕਡਾਊਨ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਅੱਜ ਭਾਵ 31 ਮਈ ਤੋਂ ਦਿੱਲੀ ਵਿਚ ਉਦਯੋਗਿਕ ਇਕਾਈਆਂ ਦੇ ਖੁੱਲਣ ਦਾ ਪੜਾਅ ਸ਼ੁਰੂ ਹੋ ਗਿਆ ਹੈ। ਉਸੇ ਸਮੇਂ ਜੰਮੂ-ਕਸ਼ਮੀਰ ਵਿੱਚ ਕੋਰੋਨਾ ਨਿਯਮਾਂ ਵਿੱਚ ਅੱਜ ਤੋਂ ਥੋੜਾ ਢਿੱਲ ਦਿੱਤੀ ਜਾ ਰਹੀ ਹੈ। ਹਾਲਾਂਕਿ ਬਹੁਤ ਸਾਰੇ ਰਾਜ ਹਨ ,ਜਿਨ੍ਹਾਂ ਨੇ ਲੌਕਡਾਊਨਨੂੰ ਕੁਝ ਦਿਨਾਂ ਲਈ ਵਧਾ ਦਿੱਤਾ ਹੈ।

-PTCNews

Related Post