ਜਲੰਧਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਲੋਕਾਂ 'ਚ ਡਰ ਦਾ ਮਾਹੌਲ

By  Shanker Badra June 27th 2020 03:27 PM

ਜਲੰਧਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਲੋਕਾਂ 'ਚ ਡਰ ਦਾ ਮਾਹੌਲ:ਜਲੰਧਰ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ।

ਜਲੰਧਰ 'ਚ ਅੱਜ 12 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੀਟਿਵ ਕੇਸਾਂ ਦਾ ਅੰਕੜਾ 700 ਦੇ ਕਰੀਬ ਪਹੁੰਚ ਗਿਆ ਹੈ। ਅੱਜ ਦੇ ਮਿਲੇ ਕੇਸਾਂ 'ਚੋਂ 11 ਕੇਸ ਪਹਿਲਾਂ ਤੋਂ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ ਵਾਲੇ ਦੱਸੇ ਜਾ ਰਹੇ ਹਨ ਜਦਕਿ ਇਕ ਨਵਾਂ ਕੇਸ ਸਾਹਮਣੇ ਆਇਆ ਹੈ। ਅੱਜ ਦੇ ਮਿਲੇ ਪਾਜ਼ੀਟਿਵ ਕੇਸਾਂ 'ਚ ਪੱਕਾ ਬਾਗ, ਪਚਰੰਗਾ, ਨਿਊ ਦਿਓਲ ਨਗਰ, ਗੋਬਿੰਦ ਨਗਰ, ਸਰਾਜ ਨਗਰ ਦੇ ਰਹਿਣ ਵਾਲੇ ਮਰੀਜ਼ ਸ਼ਾਮਲ ਹਨ। ਇਨ੍ਹਾਂ 'ਚ 2 ਬੱਚਿਆਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਜਲੰਧਰ 'ਚ ਫਰੀਦਕੋਟ ਮੈਡੀਕਲ ਕਾਲਜ ਤੋਂ ਆਈ ਰਿਪੋਰਟ 'ਚੋਂ ਭਾਵੇਂ ਕੋਈ ਵੀ ਪਾਜ਼ੀਟਿਵ ਨਹੀਂ ਪਾਇਆ ਗਿਆ ਪਰ ਸਿਵਲ ਹਸਪਤਾਲ 'ਚ ਸਥਾਪਿਤ ਟਰੂਨੇਟ ਮਸ਼ੀਨ 'ਤੇ ਕੀਤੇ ਗਏ 9 ਲੋਕਾਂ ਦੇ ਟੈਸਟਾਂ 'ਚੋਂ 2 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਦੀ ਪੁਸ਼ਟੀ ਅੱਜ ਸਵੇਰੇ ਹੀ ਕੀਤੀ ਗਈ ਹੈ। ਇਸ ਦੌਰਾਨ ਵੱਖ-ਵੱਖ ਖੇਤਰਾਂ 'ਚੋਂ ਆਏ ਇਨ੍ਹਾਂ ਪਾਜ਼ੀਟਿਵ ਮਰੀਜ਼ਾਂ ਬਾਰੇ ਸਿਹਤ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਸੰਪਰਕ ਦਾ ਪਤਾ ਲਗਾਇਆ ਜਾ ਰਿਹਾ ਹੈ।

-PTCNews

Related Post