Coronavirus: ਓਡੀਸ਼ਾ 'ਚ 31 ਮਾਰਚ ਤੱਕ ਵਿੱਦਿਅਕ ਅਦਾਰੇ ਅਤੇ ਸਿਨੇਮਾ ਹਾਲ ਬੰਦ ਰੱਖਣ ਦਾ ਐਲਾਨ

By  Shanker Badra March 13th 2020 02:06 PM

Coronavirus: ਓਡੀਸ਼ਾ 'ਚ 31 ਮਾਰਚ ਤੱਕ ਵਿੱਦਿਅਕ ਅਦਾਰੇ ਅਤੇ ਸਿਨੇਮਾ ਹਾਲ ਬੰਦ ਰੱਖਣ ਦਾ ਐਲਾਨ:ਓਡੀਸਾ: ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਨਾਲ ਮਰਨ ਵਾਲਿਆਂ ਦੇ ਰੋਜ਼ਾਨਾ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਹੁਣ ਓਡੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਰਾਜ ਵਿਧਾਨ ਸਭਾ 'ਚ ਕਿਹਾ ਕਿ ਪ੍ਰੀਖਿਆ ਨੂੰ ਛੱਡ ਕੇ ਬਾਕੀ ਸਾਰੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ ਰਹਿਣਗੇ। ਇਸ ਦੇ ਨਾਲ ਹੀ ਸਿਨੇਮਾ ਹਾਲ, ਸਵਿਮਿੰਗ ਪੂਲ ਅਤੇ ਜਿੰਮ ਵੀ 31 ਮਾਰਚ ਤੱਕ ਬੰਦ ਰਹਿਣਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਸਰਕਾਰ ਨੇ ਵੀ ਸਾਰੇ ਸਿਨੇਮਾ ਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਅੱਜ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੀ ਲਪੇਟ 'ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ।

ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 134,918 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 4,990 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 75 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।ਇਟਲੀ ‘ਚ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 1,016 ਹੋ ਗਈ ਹੈ, ਜਦਕਿ ਇਰਾਨ ‘ਚ 429,ਫਰਾਂਸ ‘ਚ 61 ਅਤੇ ਸਪੇਨ ‘ਚ 87 ਲੋਕਾਂ ਦੀ ਮੌਤ ਹੋ ਚੁੱਕੀ ਹੈ।

-PTCNews

Related Post