ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਲੈ ਕੇ ਮੁੰਬਈ 'ਚ ਅੱਜ ਤੋਂ 31 ਦਸੰਬਰ ਤੱਕ ਧਾਰਾ 144 ਲਾਗੂ

By  Shanker Badra December 16th 2021 11:55 AM

ਮੁੰਬਈ : ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੇ ਦੇਸ਼ ਦੇ 9 ਰਾਜਾਂ ਵਿੱਚ ਪੈਰ ਪਸਾਰ ਲਏ ਹਨ। ਦੇਸ਼ ਵਿੱਚ ਹੁਣ ਤੱਕ ਕਰੀਬ 70 ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਰੂਪ ਮਹਾਰਾਸ਼ਟਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਮੱਦੇਨਜ਼ਰ ਮੁੰਬਈ ਪੁਲਿਸ ਪ੍ਰਸ਼ਾਸਨ ਵੱਲੋਂ ਮੁੰਬਈ ਵਿੱਚ 31 ਦਸੰਬਰ ਤੱਕ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਮੁੰਬਈ ਪੁਲਿਸ ਨੇ ਕਿਹਾ ਹੈ ਕਿ ਸ਼ਹਿਰ 'ਚ ਸੀਆਰਪੀਸੀ ਦੀ ਧਾਰਾ 144 ਦੇ ਤਹਿਤ 16 ਦਸੰਬਰ ਤੋਂ 31 ਦਸੰਬਰ ਤੱਕ ਮਨਾਹੀ ਦੇ ਹੁਕਮ ਲਾਗੂ ਰਹਿਣਗੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੋਵੇਗੀ , ਤਾਂ ਜੋ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਿਆ ਜਾਵੇ।

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਲੈ ਕੇ ਮੁੰਬਈ 'ਚ ਅੱਜ ਤੋਂ 31 ਦਸੰਬਰ ਤੱਕ ਧਾਰਾ 144 ਲਾਗੂ

ਪੁਲਿਸ ਨੇ ਇਹ ਵੀ ਕਿਹਾ ਕਿ ਕਿਸੇ ਸਮਾਗਮ ਵਾਲੀ ਥਾਂ 'ਤੇ ਸਿਰਫ 50 ਪ੍ਰਤੀਸ਼ਤ ਸਮਰੱਥਾ ਤੱਕ ਦੇ ਲੋਕਾਂ ਨੂੰ ਹੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਸਮਾਗਮਾਂ ਦੇ ਪ੍ਰਬੰਧਕਾਂ ਲਈ ਪੂਰੀ ਤਰ੍ਹਾਂ ਟੀਕਾਕਰਨ ਹੋਣਾ ਲਾਜ਼ਮੀ ਹੋਵੇਗਾ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਧਾਰਾ 144 ਲਾਗੂ ਕਰਨ ਦਾ ਹੁਕਮ ਸੋਮਵਾਰ ਨੂੰ ਪੁਲਿਸ ਦੇ ਡਿਪਟੀ ਕਮਿਸ਼ਨਰ (ਆਪ੍ਰੇਸ਼ਨ) ਨੇ ਜਾਰੀ ਕੀਤਾ।

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਲੈ ਕੇ ਮੁੰਬਈ 'ਚ ਅੱਜ ਤੋਂ 31 ਦਸੰਬਰ ਤੱਕ ਧਾਰਾ 144 ਲਾਗੂ

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਹਾਰਾਸ਼ਟਰ ਵਿੱਚ ਓਮੀਕਰੋਨ ਦੇ ਕੁੱਲ 32 ਮਾਮਲੇ ਸਾਹਮਣੇ ਆਏ ਹਨ। ਪਿਛਲੀ ਵਾਰ ਕੋਵਿਡ ਸੰਕਰਮਣ ਦੇ ਮਾਮਲੇ ਵਿੱਚ ਰਾਜ ਸਿਖਰ 'ਤੇ ਸੀ। ਹੁਣ ਵੀ ਨਵੇਂ ਰੂਪ ਦੇ ਨਾਲ, ਮਹਾਰਾਸ਼ਟਰ ਸਭ ਤੋਂ ਵੱਧ ਮਰੀਜ਼ਾਂ ਵਾਲਾ ਰਾਜ ਬਣਿਆ ਹੋਇਆ ਹੈ।

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਲੈ ਕੇ ਮੁੰਬਈ 'ਚ ਅੱਜ ਤੋਂ 31 ਦਸੰਬਰ ਤੱਕ ਧਾਰਾ 144 ਲਾਗੂ

ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਓਮੀਕਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸੱਤ ਸਾਲ ਦੇ ਬੱਚੇ ਦੇ ਓਮੀਕਰੋਨ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ 2 ਵਿਦੇਸ਼ੀ ਨਾਗਰਿਕ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨਾਲ ਸੰਕਰਮਿਤ ਪਾਏ ਗਏ ਹਨ। ਦੱਖਣੀ ਅਫਰੀਕਾ ਤੋਂ ਸਾਹਮਣੇ ਆਇਆ ਕੋਵਿਡ 19 ਦਾ ਨਵਾਂ ਰੂਪ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿੱਚ ਰੋਜ਼ਾਨਾ ਇਸ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

-PTCNews

Related Post