ਕੋਰੋਨਾ ਰੋਕਥਾਮ: 22 ਮਾਰਚ ਨੂੰ ਦਿੱਲੀ 'ਚ ਬੰਦ ਰਹੇਗੀ ਮੈਟਰੋ

By  Jashan A March 20th 2020 04:13 PM

ਨਵੀਂ ਦਿੱਲੀ: ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ 22 ਮਾਰਚ ਯਾਨੀ ਕਿ "ਜਨਤਾ ਕਰਫਿਊ" ਵਾਲੇ ਦਿਨ ਮੈਟਰੋ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਮੈਟਰੋ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਮੈਟਰੋ ਦੇ ਅੰਦਰ ਵੀ ਯਾਤਰੀਆਂ ਨੂੰ ਆਪਸ 'ਚ ਇੱਕ ਮੀਟਰ ਤੱਕ ਦੀ ਦੂਰੀ ਬਣਾ ਕੇ ਰੱਖਣੀ ਹੋਵੇਗੀ। ਦਿੱਲੀ ਮੈਟਰੋ ਵੱਲੋਂ ਜਾਰੀ ਐਡਵਾਇਜ਼ਰੀ ਵਿਚ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਸਿਰਫ ਅਤੇ ਸਿਰਫ ਉਦੋਂ ਹੀ ਮੈਟਰੋ ਦੀ ਵਰਤੋਂ ਕਰਨੀ ਚਾਹੀਦੀ ਹੈ ਜਦੋਂ ਬਹੁਤ ਜ਼ਰੂਰੀ ਹੋਵੇ।

ਹੋਰ ਪੜ੍ਹੋ: ਮਾਮਲਾ ਫਰੀਦਕੋਟ ਰੈਲੀ ਦਾ : ਹਾਈ ਕੋਰਟ ਦੇ ਡਬਲ ਬੈਂਚ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ। ਮਾਮਲਾ ਸੁਣਵਾਈ ਲਈ ਸਿੰਗਲ ਬੈਂਚ ਹਵਾਲੇ ਕੀਤਾ

https://twitter.com/ANI/status/1240941154973044738?s=20

ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਸਾਰੇ ਸ਼ਾਪਿੰਗ ਮਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ ਦਿੱਲੀ ‘ਚ ਸਾਰੇ ਖੇਡ ਸਮਾਗਮਾਂ ਨੂੰ ਰੱਦ ਕਰ ਦਿੱਤਾ ਸੀ ਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕਈ ਹੋਰ ਵੱਡੇ ਫੈਸਲੇ ਲਏ ਹਨ।

https://twitter.com/OfficialDMRC/status/1240693012000149504?s=20

ਭਾਰਤ ਦੀ ਗੱਲ ਕਰੀਏ ਤਾਂ ਹੁਣ ਤੱਕ 195 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਦੇਸ਼ ਵਿੱਚ ਕੋਰੋਨਾ ਨਾਲ ਮੌਤ ਪੰਜਵੀਂ ਮੌਤ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ, ਕਰਨਾਟਕ, ਮਹਾਰਾਸ਼ਟਰ,ਪੰਜਾਬ ਅਤੇ ਜੈਪੁਰ ਵਿੱਚ ਇੱਕ-ਇੱਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

-PTC News

Related Post