ਸ੍ਰੀਨਗਰ: ਕੋਰੋਨਾ ਵਾਇਰਸ ਕਾਰਨ ਇੱਕ ਹੋਰ ਮਰੀਜ਼ ਦੀ ਮੌਤ, ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹੁਣ ਤੱਕ 2 ਮੌਤਾਂ

By  Shanker Badra March 29th 2020 10:53 AM

ਸ੍ਰੀਨਗਰ: ਕੋਰੋਨਾ ਵਾਇਰਸ ਕਾਰਨ ਇੱਕ ਹੋਰ ਮਰੀਜ਼ ਦੀ ਮੌਤ, ਕੇਂਦਰ ਸ਼ਾਸਿਤ ਪ੍ਰਦੇਸ਼ 'ਚਹੁਣ ਤੱਕ 2 ਮੌਤਾਂ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਹਸਪਤਾਲ 'ਚ ਅੱਜ ਸਵੇਰੇ ਕੋਰੋਨਾ ਵਾਇਰਸ ਨਾਲ ਪੀੜਤ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਵਾਇਰਸ ਨਾਲਹੁਣ ਤੱਕ 2ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੀ ਅਧਿਕਾਰਤ ਵੈਬਸਾਈਟ ਦੇ ਅਨੁਸਾਰ ਜੰਮੂ-ਕਸ਼ਮੀਰ ਵਿੱਚ ਕੋਵਿਡ -19 ਨਾਲ ਪਾਜ਼ੀਟਿਵ 33 ਮਾਮਲੇ ਸਾਹਮਣੇ ਆਏ ਹਨ।  ਦੱਸਿਆ ਗਿਆ ਹੈ ਕਿ 62 ਸਾਲਾ ਮ੍ਰਿਤਕ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਤੰਗਮਾਰਗ ਖੇਤਰ ਦਾ ਵਸਨੀਕ ਸੀ।

ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ 4 ਵਜੇ  ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਹਿਲਾਂ ਤੋਂ ਹੀ ਲੀਵਰ ਦੀ ਬਿਮਾਰੀ ਨਾਲ ਪੀੜਤ ਸੀ ਅਤੇ ਸ਼ਨੀਵਾਰ ਨੂੰ ਹੀ ਉਸ ਨੂੰ ਕੋਰੋਨਾ ਨਾਲ ਪਾਜ਼ੀਟਿਵ ਹੋਣ ਬਾਰੇ ਪਤਾ ਲੱਗਿਆ ਸੀ। ਉਸ ਨੂੰ ਸ਼ਨੀਵਾਰ ਨੂੰ ਉਸਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ  ਸੀ।ਉਨ੍ਹਾਂ ਦੱਸਿਆ ਕਿ ਇਸ ਵਾਇਰਸ ਦੀ ਚਪੇਟ 'ਚ ਆਉਣ ਕਾਰਨ ਹੁਣ ਤੱਕ ਸੂਬੇ 'ਚ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਸ੍ਰੀਨਗਰ ਦੇ ਇਕ ਹਸਪਤਾਲ ਵਿਚ ਦਾਖਲ ਕੋਰੋਨਾ ਪੀੜਤ 65 ਸਾਲਾ ਮਰੀਜ਼ ਦੀ ਮੌਤ ਹੋ ਗਈ ਸੀ। ਉਹ ਤਣਾਅ ਅਤੇ ਮੋਟਾਪੇ ਵਰਗੀਆਂ ਹੋਰ ਬਿਮਾਰੀਆਂ ਤੋਂ ਵੀ ਪੀੜਤ ਸੀ।ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਦੇਸ਼ ਇਸ ਦੇ ਨਾਲ ਹੀ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 979 ਹੋ ਗਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ।

-PTCNews

Related Post