ਕੋਰੋਨਾ ਪਾਜ਼ੀਟਿਵ ਆਏ ਸ਼ਰਧਾਲੂ ਆਪਣੇ ਘਰਾਂ ’ਚ ਇਕਾਂਤਵਾਸ ਰਹਿਣ : ਬੀਬੀ ਜਗੀਰ ਕੌਰ  

By  Shanker Badra April 22nd 2021 07:25 PM

ਅੰਮ੍ਰਿਤਸਰ : ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਨੂੰ ਗਏ ਸ਼ਰਧਾਲੂਆਂ ਦੀ ਵਾਪਸੀ ਮੌਕੇ ਸੇਹਤ ਵਿਭਾਗ ਵੱਲੋਂ ਕੀਤੀ ਗਈ ਰੈਪਿਡ ਜਾਂਚ ਦੌਰਾਨ ਕੁਝ ਸ਼ਰਧਾਲੂਆਂ ਦੇ ਪਾਜ਼ੀਟਿਵ ਪਾਏ ਜਾਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਵਿਚ ਇਕਾਂਤਵਾਸ ਰਹਿਣ ਦੀ ਅਪੀਲ ਕੀਤੀ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਮੌਕੇ ਤੇ ਰਿਪੋਰਟ ਦੇਣ ਵਾਲੇ ਰੈਪਿਡ ਟੈਸਟ ਸਮੇਂ ਕੁਝ ਸ਼ਰਧਾਲੂ ਕਰੋਨਾ ਪ੍ਰਭਾਵਿਤ ਪਾਏ ਗਏ ਹਨ, ਪ੍ਰੰਤੂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਿਕ ਸਮੱਸਿਆ ਨਾ ਹੋਣ ਕਾਰਨ ਉਹ ਬਿਲਕੁਲ ਠੀਕ ਹਨ।

ਉਨ੍ਹਾਂ ਕਿਹਾ ਕਿ ਕੁਝ ਸ਼ਰਧਾਲੂਆਂ ਅਤੇ ਜਥੇ ਦੇ ਆਗੂਆਂ ਨਾਲ ਹੋਈ ਗਲਬਾਤ ਤੋਂ ਪਤਾ ਲਗਾ ਹੈ ਕਿ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਸੀ, ਜਦਕਿ ਆਮ ਜਾਂਚ ਦੌਰਾਨ ਕੁਝ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ , ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣ। ਉਨ੍ਹਾਂ ਸ਼ਰਧਾਲੂਆਂ ਦੇ ਜਲਦੀ ਤੰਦਰੁਸਤ ਹੋਣ ਦੀ ਅਰਦਾਸ ਕੀਤੀ।

-PTCNews

Related Post