ਪੰਜਾਬ 'ਚ ਕੋਰੋਨਾ ਨੇ ਮੁੜ ਮਚਾਇਆ ਕਹਿਰ ,ਅੱਜ ਤੜਕੇ -ਤੜਕੇ 2 ਘਰਾਂ 'ਚ ਵਿੱਛਿਆ ਸੱਥਰ

By  Shanker Badra June 16th 2020 11:48 AM -- Updated: June 16th 2020 11:52 AM

ਪੰਜਾਬ 'ਚ ਕੋਰੋਨਾ ਨੇ ਮੁੜ ਮਚਾਇਆ ਕਹਿਰ ,ਅੱਜ ਤੜਕੇ -ਤੜਕੇ 2 ਘਰਾਂ 'ਚ ਵਿੱਛਿਆ ਸੱਥਰ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਭਾਰਤ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ 'ਚ ਕੋਰੋਨਾ ਨਾਲ ਅੱਜ ਸਵੇਰੇ ਸਵੇਰੇ 2 ਮੌਤਾਂ ਹੋ ਗਈਆਂ ਹਨ। ਅੱਜ ਸੰਗਰੂਰ ਵਿਖੇ ਇਕ ਹੋਰ ਵਿਅਕਤੀ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਹੈ। [caption id="attachment_411979" align="aligncenter" width="300"]Coronavirus Punjab : 2 deaths due to corona in Punjab ਪੰਜਾਬ 'ਚ ਕੋਰੋਨਾ ਨੇ ਮੁੜ ਮਚਾਇਆ ਕਹਿਰ ,ਅੱਜ ਤੜਕੇ -ਤੜਕੇ 2 ਘਰਾਂ 'ਚ ਵਿੱਛਿਆ ਸੱਥਰ[/caption] ਮ੍ਰਿਤਕ ਵਿਅਕਤੀ ਦੀ ਪਛਾਣ ਰਿਜਵਾਨ ਫਾਰਕੂ (60 ਸਾਲਾ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਸ਼ੂਗਰ ਤੇ ਹੋਰ ਬੀਮਾਰੀਆਂ ਤੋਂ ਵੀ ਪੀੜਤ ਸੀ। ਮ੍ਰਿਤਕ ਵਿਅਕਤੀ ਦੀ ਰਿਪੋਰਟ 10 ਜੂਨ ਨੂੰ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਸੰਗਰੂਰ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਚੌਥੀ ਮੌਤ ਹੈ ਤੇ ਚਾਰੇ ਵਿਅਕਤੀ ਮਾਲੇਰਕੋਟਲਾ ਨਾਲ ਸਬੰਧਤ ਹਨ।   ਜਲੰਧਰ 'ਚ ਅੱਜ ਸਵੇਰੇ ਕੋਰੋਨਾ ਵਾਇਰਸ ਦੇ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰੋਜ਼ ਗਾਰਡਨ ਦਿਲਬਾਗ ਨਗਰ ਐਕਸਟੈਨਸ਼ਨ ਦੀ ਰਹਿਣ ਵਾਲੀ 65 ਸਾਲਾ ਔਰਤ ਨੇ ਇਲਾਜ ਦੌਰਾਨ ਅੱਜ ਦਮ ਤੋੜ ਦਿੱਤਾ। ਉਕਤ ਮਹਿਲਾ ਆਈ.ਐੱਮ.ਏ. ਵੱਲੋਂ ਸ਼ਾਹਕੋਟ 'ਚ ਚਲਾਏ ਜਾ ਰਹੇ ਹਸਪਤਾਲ 'ਚ ਇਲਾਜ ਅਧੀਨ ਸੀ। ਇਥੇ ਦੱਸ ਦੇਈਏ ਕਿ ਇਸ ਦੇ ਪਤੀ ਅਤੇ ਬੇਟੇ ਦੀ ਰਿਪੋਰਟ ਦੀ ਕੋਰੋਨਾ ਪਾਜ਼ੀਟਿਵ ਆ ਚੁੱਕੀ ਹੈ। -PTCNews

Related Post