ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 2 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ, ਲੋਕਾਂ 'ਚ ਡਰ ਦਾ ਮਾਹੌਲ

By  Shanker Badra June 22nd 2020 11:42 AM

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 2 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ, ਲੋਕਾਂ 'ਚ ਡਰ ਦਾ ਮਾਹੌਲ:ਸ੍ਰੀ ਮੁਕਤਸਰ ਸਾਹਿਬ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਲੌਕਡਾਊਨ 'ਚ ਢਿੱਲ ਮਿਲਦਿਆਂ ਹੀ ਪੰਜਾਬ ਵਿੱਚ ਵਾਇਰਸ ਤੇਜ਼ੀ ਨਾਲ ਵਧਿਆ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਸ ਵਿਚ ਇੱਕ 33 ਸਾਲ ਦਾ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਨਾਮਦੇਵ ਨਗਰ ਨਾਲ ਸਬੰਧਿਤ ਹੈ ,ਜੋ ਕਿ ਨੋਇਡਾ (ਦਿੱਲੀ ) ਤੋਂ ਆਇਆ ਸੀ। ਜਦਕਿ ਦੂਜਾ ਮਰੀਜ਼ ਪੁਲਿਸ ਕਰਮਚਾਰੀ ਹੈ ,ਜੋ ਕਿ ਸੰਗਰੂਰ ਜ਼ਿਲ੍ਹੇ ਵਿਚ ਤਾਇਨਾਤ ਸੀ ਅਤੇ ਮਲੋਟ ਨੇੜਲੇ ਪਿੰਡ ਬਲੋਚ ਕੇਰਾ ਨਾਲ ਨਾਲ ਸੰਬੰਧਿਤ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਹੁਣ ਕੁਲ ਕੇਸ 84 ਹੋ ਗਏ ਹਨ। ਜਿੰਨਾਂ ਚੋ 72 ਠੀਕ ਹੋ ਕਿ ਘਰ ਜਾ ਚੁੱਕੇ ਹਨ। 11 ਐਕਟਿਵ ਕੇਸ ਸ੍ਰੀ ਮੁਕਤਸਰ ਸਾਹਿਬ ਵਿਖੇ ਹਨ ਅਤੇ 1 ਐਕਟਿਵ ਕੇਸ ਦਾ ਇਲਾਜ ਜ਼ਿਲ੍ਹੇ ਤੋਂ ਬਾਹਰ ਹੋ ਰਿਹਾ ਹੈ।  ਸਿਵਲ ਸਰਜਨ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਜਿਲ੍ਹੇ ਵਿਚ 308 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 714 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। -PTCNews

Related Post