ਕੋਰੋਨਾ ਹੋਇਆ ਬੇਕਾਬੂ ! ਮੋਗਾ 'ਚ 15 ਅਤੇ ਸ੍ਰੀ ਮੁਕਤਸਰ ਸਾਹਿਬ 'ਚ 7 ਨਵੇਂ ਮਰੀਜ਼ਾਂ ਦੀ ਪੁਸ਼ਟੀ

By  Shanker Badra July 17th 2020 03:13 PM

ਕੋਰੋਨਾ ਹੋਇਆ ਬੇਕਾਬੂ ! ਮੋਗਾ 'ਚ 15 ਅਤੇ ਸ੍ਰੀ ਮੁਕਤਸਰ ਸਾਹਿਬ 'ਚ 7 ਨਵੇਂ ਮਰੀਜ਼ਾਂ ਦੀ ਪੁਸ਼ਟੀ:ਮੋਗਾ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।  ਮੋਗਾ ਵਿਖੇ 15 ਜਾਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਅੱਜ ਮੋਗਾ 'ਚ ਆਈਆਂ ਰਿਪੋਰਟਾਂ ਮੁਤਾਬਕ 15 ਵਿਆਕਤੀ ਹੋਰ ਕੋਰੋਨਾ ਪੀੜਤ ਪਾਏ ਜਾਣ 'ਤੇ ਜ਼ਿਲ੍ਹੇ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਸਿਹਤ ਵਿਭਾਗ ਦੇ ਮੁਲਾਜ਼ਮ ਨੇ ਦੱਸਿਆ ਕਿ 15 ਨਵੇਂ ਆਏ ਮਰੀਜ਼ਾਂ 'ਚ 2 ਪੁਲਿਸ ਅਧਿਕਾਰੀ ਤੇ 5 ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਨ। ਉਹਨਾਂ ਕਿਹਾ ਕਿ ਇਹਨਾਂ ਵਿਚ ਇੱਕ ਵਿਦੇਸ਼ ਤੋਂ ਵਾਪਿਸ ਆਏ ਵਿਆਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਕੋਰੋਨਾ ਹੋਇਆ ਬੇਕਾਬੂ ! ਮੋਗਾ 'ਚ 15 ਅਤੇ ਸ੍ਰੀ ਮੁਕਤਸਰ ਸਾਹਿਬ 'ਚ 7 ਨਵੇਂ ਮਰੀਜ਼ਾਂ ਦੀ ਪੁਸ਼ਟੀ

ਇਸ ਦੇ ਇਲਾਵਾ 6 ਵਿਅਕਤੀ ਉਹ ਹਨ ,ਜਿਨ੍ਹਾਂ ਦੇ ਸ਼ੱਕ ਦੇ ਆਧਾਰ 'ਤੇ ਕੋਰੋਨਾ ਸੈਂਪਲ ਲਏ ਗਏ ਸਨ ਅਤੇ ਇਕ ਪਾਜ਼ੀਟਿਵ ਮਰੀਜ਼ ਦੇ ਸੰਪਰਕ 'ਚ ਆਇਆ ਵਿਅਕਤੀ ਹੈ। ਉਹਨਾਂ ਦੱਸਿਆ ਕਿ ਇਹਨਾਂ ਨੂੰ ਬਾਘਾਪੁਰਾਣਾ ਦੇ ਸਿਵਲ ਹਸਪਤਾਲ ਵਿਚ ਬਣੇ ਆਈਸੋਲੇਸ਼ਨ ਬਾਰਡ ਵਿਚ ਇਲਾਜ ਅਧੀਨ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਮੋਗਾ ਜ਼ਿਲ੍ਹੇ 'ਚ ਬੀਤੇ ਦਿਨ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਦੇ 7 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 166 ਹੋ ਗਈ ਹੈ ਜਦਕਿ ਐਕਟਿਵ ਕੇਸ 23 ਹਨ। ਅੱਜ ਪਾਜ਼ੀਟਿਵ ਵ ਆਏ 7 ਮਰੀਜ਼ਾਂ ਵਿਚ ਇਕ ਕੇਸ ਗਿੱਦੜਬਾਹਾ ਦੇ ਪਿੰਡ ਰੁਖਾਲਾ ਨਾਲ ਸੰਬੰਧਤ ਹੈ ਜਦਕਿ ਇਕ ਕੇਸ ਪਿੰਡ ਹਰੀਕੇ ਕਲਾਂ, ਇਕ ਕੇਸ ਗਾਂਧੀ ਨਗਰ ਸ੍ਰੀ ਮੁਕਤਸਰ ਸਾਹਿਬ, ਇਕ ਕੇਸ ਮਲੋਟ, ਇਕ ਕੇਸ ਕਬਰਵਾਲਾ, ਇਕ ਕੇਸ ਕੋਟਭਾਈ ਅਤੇ ਇਕ ਗਿੱਦੜਬਾਹਾ ਨਾਲ ਸਬੰਧਤ ਹੈ।

-PTCNews

Related Post